ਮੋਰਿੰਡਾ ਬੇਅਦਬੀ ਮਾਮਲੇ ਦੇ ਮੁਲਜ਼ਮ ਦੀ ਮੌਤ

ਮੋਰਿੰਡਾ ਬੇਅਦਬੀ ਮਾਮਲੇ ਦੇ ਮੁਲਜ਼ਮ ਦੀ ਮੌਤ

ਮਾਨਸਾ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਅੱਜ ਦੇਰ ਰਾਤ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਭੇਜਿਆ ਗਿਆ ਸੀ ਅਤੇ ਅੱਜ ਦੇਰ ਰਾਤ ਉਸ ਨੂੰ ਪੇਟ ਵਿੱਚ ਦਰਦ ਮਹਿਸੂਸ ਹੋਇਆ। ਉਸ ਨੂੰ ਤੁਰੰਤ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਸ‌ ਨੇ ਜੇਲ੍ਹ ਵਿਚ ਦਰਦ ਤੇ ਸਾਹ ਲੈਣ ਵਿੱਚ ਤਕਲੀਫ ਦੀ ਸ਼ਿਕਾਇਤ ਕੀਤੀ ਸੀ। ਜਸਵੀਰ ਸਿੰਘ ਨੇ 24 ਅਪਰੈਲ ਨੂੰ ਗੁਰਦੁਆਰੇ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘਾਂ ਦੀ ਕੁੱਟਮਾਰ ਵੀ ਕੀਤੀ ਸੀ।