ਮੁੱਖ ਮੰਤਰੀ ਇਨਸਾਫ਼ ਦੇਣ ਦੇ ਵਾਅਦੇ ’ਤੇ ਖਰੇ ਨਹੀਂ ਉਤਰੇ: ਬਲਕੌਰ ਸਿੰਘ

ਮੁੱਖ ਮੰਤਰੀ ਇਨਸਾਫ਼ ਦੇਣ ਦੇ ਵਾਅਦੇ ’ਤੇ ਖਰੇ ਨਹੀਂ ਉਤਰੇ: ਬਲਕੌਰ ਸਿੰਘ

ਮਾਨਸਾ – ਜ਼ਿਮਨੀ ਚੋਣ ਦੇ ਮੱਦੇਨਜ਼ਰ ਜਲੰਧਰ ਗਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪਿੰਡ ਪਰਤ ਆਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਪਿੰਡ ਮੂਸਾ ਵਿੱਚ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮੂਸੇਵਾਲਾ ਦੇ ਕਤਲ ਸਬੰਧੀ ਪੰਜਾਬ ਸਰਕਾਰ ਨੂੰ ਘੇਰਨ ਵਾਸਤੇ ਜਲੰਧਰ ਗਏ ਸਨ ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਉਨ੍ਹਾਂ ਨੂੰ ਇਨਸਾਫ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਉਸ ’ਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਵੋਟਾਂ ਸਵਾਰਥ ਅਤੇ ਸ਼ੋਹਰਤ ਨਾਲ ਜੁੜੀਆਂ ਹੋਈਆਂ ਹਨ।