ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ

ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਰਹੇ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 305ਵਾਂ ਜਨਮ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਬਾਬਾ ਜੱਸਾ ਸਿੰਘ ਆਹਲੂਵਾਲੀਆ ਫਾਊਂਡੇਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਾ ਕੇ ਖਾਲਸਾਈ ਜੈਕਾਰੇ ਗੁੰਜਾਏ ਗਏ।