ਸਕੂਲਾਂ ਦੇ ਸਪੋਰਟਸ ਵਿੰਗ ਦੇ ਟਰਾਇਲਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

ਸਕੂਲਾਂ ਦੇ ਸਪੋਰਟਸ ਵਿੰਗ ਦੇ ਟਰਾਇਲਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

ਪਟਿਆਲਾ- ਸਥਾਨਕ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਵਿੱਚ ਸਕੂਲਾਂ ਦੇ ਸਪੋਰਟਸ ਵਿੰਗ ਦੇ ਚੱਲ ਰਹੇ ਟਰਾਇਲਾਂ ਦੇ ਪਹਿਲੇ ਦਿਨ 456 ਖਿਡਾਰੀਆਂ ਨੇ 16 ਖੇਡਾਂ ’ਚ ਜੌਹਰ ਦਿਖਾਏ। ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2023-24 ਦੇ ਸੈਸ਼ਨ ਲਈ ਸਕੂਲਾਂ ਦੇ ਸਪੋਰਟਸ ਵਿੰਗ ’ਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਚੋਣ ਟਰਾਇਲ ਕਰਵਾਏ ਜਾ ਰਹੇ ਹਨ, ਜਿਸ ‘ਚ ਉਮਰ ਵਰਗ ਅੰਡਰ 14, ਅੰਡਰ 17 ਅਤੇ ਅੰਡਰ 19 ਗਰੁੱਪ ਵਿੱਚ ਖਿਡਾਰੀ ਟਰਾਇਲ ਦੇ ਰਹੇ ਹਨ।

ਉਨ੍ਹਾਂ ਦੱਸਿਆ ਕਿ ਅੱਜ ਸਕੂਲਾਂ ਦੇ ਖਿਡਾਰੀਆਂ ਦੇ ਅਥਲੈਟਿਕਸ, ਟੇਬਲ ਟੈਨਿਸ, ਵੇਟ ਲਿਫ਼ਟਿੰਗ, ਜਿਮਨਾਸਟਿਕ, ਫੁੱਟਬਾਲ, ਕਬੱਡੀ, ਬਾਸਕਟਬਾਲ, ਹਾਕੀ, ਖੋਹ-ਖੋਹ, ਵਾਲੀਬਾਲ, ਬਾਕਸਿੰਗ, ਜੂਡੋ, ਹੈਂਡਬਾਲ, ਤੈਰਾਕੀ, ਕੁਸ਼ਤੀ ਅਤੇ ਬੈਡਮਿੰਟਨ ਦੇ ਟਰਾਇਲ ਕਰਵਾਏ ਜਾ ਗਏ ਹਨ ਜੋ 25 ਮਈ ਨੂੰ ਵੀ ਜਾਰੀ ਰਹਿਣਗੇ।