ਅਦਾਲਤ ਨੇ ਟਾਈਟਲਰ ਖ਼ਿਲਾਫ਼ ਦਾਇਰ ਸੀਬੀਆਈ ਚਾਰਜਸ਼ੀਟ ਦਾ ਨੋਟਿਸ ਲਿਆ

ਅਦਾਲਤ ਨੇ ਟਾਈਟਲਰ ਖ਼ਿਲਾਫ਼ ਦਾਇਰ ਸੀਬੀਆਈ ਚਾਰਜਸ਼ੀਟ ਦਾ ਨੋਟਿਸ ਲਿਆ

ਨਵੀਂ ਦਿੱਲੀ- ਇੱਥੋਂ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਪੁਲ ਬੰਗਸ਼ ਕੇਸ ਵਿਚ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਇਹ ਕੇਸ 1984 ਦੇ ਸਿੱਖ-ਵਿਰੋਧੀ ਦੰਗਿਆਂ ਦੌਰਾਨ ਤਿੰਨ ਲੋਕਾਂ ਦੀ ਹੱਤਿਆ ਕਰਨ ਤੇ ਗੁਰਦੁਆਰੇ ਨੂੰ ਅੱਗ ਲਾਉਣ ਨਾਲ ਸਬੰਧਤ ਹੈ। ਮੁੱਖ ਮੈਟਰੋਪੌਲਿਟਨ ਮੈਜਿਸਟਰੇਟ ਨੇ ਦੋਸ਼ ਪੱਤਰ ਦਾ ਨੋਟਿਸ ਲੈਂਦਿਆਂ ਮਾਮਲੇ ਨੂੰ ਵਧੀਕ ਚੀਫ ਮੈਟਰੋਪਾਲੀਟਨ ਮੈਜਿਸਟਰੇਟ (ਏਸੀਐਮਐਮ) ਦੀ ਅਦਾਲਤ ਵਿਚ ਭੇਜ ਦਿੱਤਾ ਕਿਉਂਕਿ ਇਹ ਮਾਮਲਾ ਇਕ ਸਾਬਕਾ ਸੰਸਦ ਮੈਂਬਰ ਨਾਲ ਜੁੜਿਆ ਹੋਇਆ ਹੈ। ਏਸੀਐਮਐਮ ਵੱਲੋਂ ਚਾਰਜਸ਼ੀਟ ਦਾ 8 ਜੂਨ ਨੂੰ ਨੋਟਿਸ ਲੈਣ ਦੀ ਸੰਭਾਵਨਾ ਹੈ ਤੇ ਟਾਈਟਲਰ ਨੂੰ ਸੰਮਨ ਜਾਰੀ ਕੀਤੇ ਜਾ ਸਕਦੇ ਹਨ। ਸੀਬੀਆਈ ਨੇ ਚਾਰਜਸ਼ੀਟ ਵਿਚ ਕਿਹਾ ਹੈ ਕਿ ‘ਟਾਈਟਲਰ ਨੇ ਆਜ਼ਾਦ ਮਾਰਕੀਟ ਵਿਚ ਪੁਲ ਬੰਗਸ਼ ਗੁਰਦੁਆਰੇ ’ਤੇ ਇਕੱਠੀ ਹੋਈ ਭੀੜ ਨੂੰ ਭੜਕਾਇਆ ਜਿਸ ਨੇ ਮਗਰੋਂ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਤੇ ਤਿੰਨ ਸਿੱਖਾਂ ਦੀ ਮੌਤ ਹੋ ਗਈ ਸੀ।