ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ

ਅੰਮ੍ਰਿਤਸਰ – ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ। ਗਿਆਨੀ ਰਘਬੀਰ ਸਿੰਘ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਪਰ ਹੁਣ ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। 

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਤੇਜ਼ ਹੋ ਗਈ ਸੀ।