ਸਿੱਖਾਂ ਦੀ ਧਾਰਮਿਕ ਸੰਸਥਾ ’ਚ ਸਰਕਾਰ ਦਖਲ ਨਹੀਂ ਦੇ ਸਕਦੀ: ਮਾਨ

ਸਿੱਖਾਂ ਦੀ ਧਾਰਮਿਕ ਸੰਸਥਾ ’ਚ ਸਰਕਾਰ ਦਖਲ ਨਹੀਂ ਦੇ ਸਕਦੀ: ਮਾਨ

ਫ਼ਤਹਿਗੜ੍ਹ ਸਾਹਿਬ- ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਨੂੰ ਗੁਰਦੁਆਰਾ ਐਕਟ ਵਿਚ ਸਰਕਾਰ ਦੇ ਜਬਰੀ ਦਖਲ ਖ਼ਿਲਾਫ਼ ਮੰਗ ਪੱਤਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਦੇ ਰਾਜ ਸਮੇਂ ਸਿੱਖ ਕੌਮ ਨਾਲ ਸਬੰਧਤ ਇਤਿਹਾਸਿਕ ਗੁਰੂ ਘਰਾਂ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਹਿੱਤ ਗੁਰਦੁਆਰਾ ਐਕਟ 1925 ਹੋਂਦ ਵਿਚ ਆਇਆ ਸੀ ਤੇ ਇਸ ਕਾਨੂੰਨ ਵਿਚ ਸਪਸ਼ਟ ਦਰਜ ਹੈ ਕਿ ਸਿੱਖ ਗੁਰੂਘਰਾਂ ਦੇ ਪ੍ਰਬੰਧ ਨੂੰ ਚਲਾਉਣ ਲਈ ਇਸ ਸੰਸਥਾ ਦੇ ਪਲੇਟਫਾਰਮ ’ਤੇ ਚੁਣੇ ਗੲੇ ਸਿੱਖ ਹੀ ਇਸ ਦੀ ਦੇਖ ਰੇਖ ਤੇ ਪ੍ਰਬੰਧ ਕਰਨਗੇ ਜਿਸ ਵਿਚ ਹਕੂਮਤ ਦੀ ਕਿਸੇ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਹੋ ਸਕਦੀ।