ਦਿੱਲੀ ਕਮੇਟੀ ਵੱਲੋਂ ਮਾਸਟਰ ਤਾਰਾ ਸਿੰਘ ਨੂੰ ਸ਼ਰਧਾਂਜਲੀ

ਦਿੱਲੀ ਕਮੇਟੀ ਵੱਲੋਂ ਮਾਸਟਰ ਤਾਰਾ ਸਿੰਘ ਨੂੰ ਸ਼ਰਧਾਂਜਲੀ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਹੋਰ ਆਗੂਆਂ ਨੇ ਅੱਜ ਮਾਸਟਰ ਤਾਰਾ ਸਿੰਘ ਦੇ ਜਨਮ ਦਿਨ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਬਾਹਰਵਾਰ ਲੱਗੇ ਮਾਸਟਰ ਤਾਰਾ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਦੌਰਾਨ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਪੰਥ ਰਤਨ ਮਾਸਟਰ ਤਾਰਾ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਹੜੀਆਂ ਲੀਹਾਂ ’ਤੇ ਤੋਰਿਆ ਸੀ, ਪਾਰਟੀ ਅੱਜ ਉਨ੍ਹਾਂ ਲੀਹਾਂ ਤੋਂ ਲੱਥ ਗਈ ਹੈ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਹਿੰਦੋਸਤਾਨ ਦੀ ਆਜ਼ਾਦੀ ਦੀ ਲੜਾਈ ’ਚ ਪਹਿਲੇ ਸਿੱਖ ਆਜ਼ਾਦੀ ਘੁਲਾਟੀਏ ਸਨ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਨੂੰ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦਾ ਮਾਣ ਵੀ ਮਿਲਿਆ ਹੈ। ਉਨ੍ਹਾਂ ਕਿਹਾ ਅਫਸੋਸ ਹੈ ਕਿ ਜਿਹੜੀਆਂ ਲੀਹਾਂ ’ਤੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਪਾਇਆ ਸੀ, ਪਾਰਟੀ ਉਨ੍ਹਾਂ ਲੀਹਾਂ ਤੋਂ ਲੱਥ ਗਈ ਹੈ। ਉਨ੍ਹਾਂ ਕਿਹਾ, ‘‘ਅਸੀਂ ਅਰਦਾਸ ਕਰਦੇ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਮੁੜ ਲੀਹ ’ਤੇ ਪਵੇ।’’