ਗੁਰਮਤਿ ਕੈਂਪ ਦੌਰਾਨ ਸਿੱਖ ਇਤਿਹਾਸ ਸਬੰਧੀ ਕੁਇਜ਼

ਗੁਰਮਤਿ ਕੈਂਪ ਦੌਰਾਨ ਸਿੱਖ ਇਤਿਹਾਸ ਸਬੰਧੀ ਕੁਇਜ਼

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਰਾਜੌਰੀ ਗਾਰਡਨ ਸਿੰਘ ਸਭਾ ਪੁੱਜ ਕੇ ਬੱਚਿਆਂ ਕੋਲੋਂ ਸਿੱਖ ਇਤਿਹਾਸ ਸਬੰਧੀ ਸਵਾਲ ਪੁੱਛੇ ਅਤੇ ਬੱਚਿਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰਦੁਆਰੇ ਦੀ ਮੌਜੂਦਾ ਟੀਮ ਵੱਲੋਂ ਜਿੱਥੇ ਮਨੁੱਖਤਾ ਦੀ ਸੇਵਾ ਨਿਭਾਈ ਜਾ ਰਹੀ ਹੈ ਉੱਥੇ ਹੀ ਧਰਮ ਪ੍ਰਚਾਰ ਦੇ ਖੇਤਰ ਵਿਚ ਵੀ ਵੱਧ-ਚੜ੍ਹ ਕੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਨੂੰ ਰਾਜੌਰੀ ਗਾਰਡਨ ਸਿੰਘ ਸਭਾ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ।

ਦਿੱਲੀ ਕਮੇਟੀ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਲੀ ਅਤੇ ਆਸਪਾਸ ਦੇ ਖੇਤਰਾਂ ’ਚ ਬੱਚਿਆਂ ਲਈ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ’ਚ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਉਨ੍ਹਾਂ ਅੱਜ ਰਾਜੌਰੀ ਗਾਰਡਨ ਸਿੰਘ ਸਭਾ ਪੁੱਜ ਕੇ ਉਨ੍ਹਾਂ ਬੱਚਿਆਂ ਨਾਲ ਸਿੱਖ ਇਤਿਹਾਸ ਸਬੰਧੀ ਸਵਾਲ-ਜਵਾਬ ਕਰਦਿਆਂ ਇਤਿਹਾਸ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਦੌਰਾਨ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਸਿੱਖ ਯੂਥ ਫਾਊਂਡੇਸ਼ਨ ਦੇ ਮੁਖੀ ਹਰਨੇਕ ਸਿੰਘ, ਧਰਮ ਪ੍ਰਚਾਰ ਦੇ ਮੁਖੀ ਦਲੀਪ ਸਿੰਘ ਸੇਠੀ ਅਤੇ ਹੋਰਾਂ ਨੇ ਜਸਪ੍ਰੀਤ ਸਿੰਘ ਕਰਮਸਰ ਦਾ ਸਵਾਗਤ ਕੀਤਾ।