ਮੋਦੀ ਨੇ 12 ਅਹਿਮ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ

ਮੋਦੀ ਨੇ 12 ਅਹਿਮ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ

ਪ੍ਰਧਾਨ ਮੰਤਰੀ ਨੇ ਪ੍ਰਗਤੀ ਮੀਟਿੰਗ ਦੀ ਵਰਚੁਅਲ ਪ੍ਰਧਾਨਗੀ ਕੀਤੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 42ਵੀਂ ਪ੍ਰਗਤੀ ਮੀਟਿੰਗ ਦੀ ਵਰਚੁਅਲ ਪ੍ਰਧਾਨਗੀ ਕੀਤੀ ਅਤੇ ਇਸ ਦੌਰਾਨ 1,21,300 ਕਰੋੜ ਤੋਂ ਵਧ ਲਾਗਤ ਵਾਲੇ 12 ਅਹਿਮ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਹ ਪ੍ਰਾਜੈਕਟ 10 ਸੂਬਿਆਂ ਤੇ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਸਬੰਧਤ ਹਨ ਜਿਨ੍ਹਾਂ ਵਿੱਚ ਛੱਤਿਸਗੜ੍ਹ, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ, ਤਾਮਿਲ ਨਾਡੂ, ਉੜੀਸਾ, ਹਰਿਆਣਾ ਤੇ ਜੰਮੂ ਅਤੇ ਕਸ਼ਮੀਰ (ਯੂਟੀ) ਸ਼ਾਮਲ ਹਨ। ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਬਿਆਨ ਅਨੁਸਾਰ ਇਨ੍ਹਾਂ ਵਿੱਚੋਂ ਸੱਤ ਪ੍ਰਾਜੈਕਟ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਜੁੜੇ ਹਨ, ਦੋ ਪ੍ਰਾਜੈਕਟ ਰੇਲ ਮੰਤਰਾਲੇ ਨਾਲ ਤੇ ਇਕ-ਇਕ ਪ੍ਰਾਜੈਕਟ ਸੜਕੀ ਆਵਾਜਾਈ ਤੇ ਰਾਜਮਾਰਗ ਅਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨਾਲ ਸਬੰਧਤ ਹਨ।