ਪਾਕਿਸਤਾਨ ਦੀਆਂ ਜੇਲ੍ਹਾਂ ’ਚ 308 ਭਾਰਤੀ ਕੈਦੀ

ਪਾਕਿਸਤਾਨ ਦੀਆਂ ਜੇਲ੍ਹਾਂ ’ਚ 308 ਭਾਰਤੀ ਕੈਦੀ

ਇਸਲਾਮਾਬਾਦ- ਪਾਕਿਸਤਾਨ ਨੇ ਅੱਜ ਦੋ-ਧਿਰੀ ਸਮਝੌਤੇ ਤਹਿਤ ਆਪਣੀਆਂ ਜੇਲ੍ਹਾਂ ਵਿਚ ਬੰਦ 42 ਨਾਗਰਿਕਾਂ ਅਤੇ 266 ਮਛੇਰਿਆਂ ਸਮੇਤ ਕੁੱਲ 308 ਭਾਰਤੀ ਕੈਦੀਆਂ ਦੀ ਸੂਚੀ ਭਾਰਤੀ ਹਾਈ ਕਮਿਸ਼ਨ ਨੂੰ ਸੌਂਪੀ ਹੈ। ਵਿਦੇਸ਼ ਦਫਤਰ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਜਾਣਕਾਰੀ ਦੋਵਾਂ ਦੇਸ਼ਾਂ ਵਿਚਾਲੇ 2008 ਦੇ ਸਮਝੌਤੇ ਅਨੁਸਾਰ ਦਿੱਤੀ ਗੲੀ ਹੈ। ਵਿਦੇਸ਼ ਦਫ਼ਤਰ ਦੇ ਬਿਆਨ ਵਿੱਚ ਕਿਹਾ ਗਿਆ ਹੈ, ‘ਪਾਕਿਸਤਾਨ ਸਰਕਾਰ ਨੇ ਅੱਜ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ ਪਾਕਿਸਤਾਨੀ ਜੇਲ੍ਹਾਂ ਵਿੱਚ ਬੰਦ 308 ਭਾਰਤੀ ਕੈਦੀਆਂ ਦੀ ਸੂਚੀ ਸੌਂਪੀ ਹੈ। ਭਾਰਤ ਸਰਕਾਰ ਨੇ ਭਾਰਤੀ ਜੇਲ੍ਹਾਂ ਵਿੱਚ ਬੰਦ ਪਾਕਿਸਤਾਨੀ ਕੈਦੀਆਂ ਦੀ ਸੂਚੀ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਸੂਚੀ ਮੁਤਾਬਕ ਭਾਰਤੀ ਜੇਲ੍ਹਾਂ ਵਿੱਚ 417 ਪਾਕਿਸਤਾਨੀ ਕੈਦੀ ਹਨ, ਜਿਨ੍ਹਾਂ ਵਿੱਚੋਂ 343 ਆਮ ਨਾਗਰਿਕ ਅਤੇ 74 ਮਛੇਰੇ ਹਨ।