ਭਰਵੇਂ ਮੀਂਹ ਨੇ ਸੜਕਾਂ ਤੇ ਬਾਜ਼ਾਰ ਕੀਤੇ ਪਾਣੀ-ਪਾਣੀ

ਭਰਵੇਂ ਮੀਂਹ ਨੇ ਸੜਕਾਂ ਤੇ ਬਾਜ਼ਾਰ ਕੀਤੇ ਪਾਣੀ-ਪਾਣੀ

ਬਠਿੰਡਾ- ਬਠਿੰਡਾ ’ਚ ਅੱਜ ਦੁਪਹਿਰ ਬਾਰਸ਼ ਲਗਾਤਾਰ 2 ਘੰਟੇ ਪਈ ਬਰਸਾਤ ਕਾਰਨ ਸ਼ਹਿਰ ਦੀਆਂ ਸੜਕਾਂ ਜਲ-ਥਲ ਹੋ ਗਈਆਂ ਮੌਨਸੂਨ ਦੀ ਦੂਜੀ ਬਾਰਸ਼ ਨੇ ਬਰਸਾਤੀ ਪਾਣੀ ਲਈ ਹਰ ਸਾਲ ਕਰੋੜਾਂ ਰੁਪਏ ਦਾ ਬਜਟ ਰੱਖਣ ਵਾਲੀ ਬਠਿੰਡਾ ਨਗਰ ਨਿਗਮ ਦੀ ਪੋਲ ਖੁੱਲ੍ਹ ਰੱਖ ਦਿੱਤੀ। ਅੱਜ ਬਠਿੰਡਾ ਦੇ ਪੌਸ਼ ਖੇਤਰ ਜਿਨ੍ਹਾਂ ਵਿੱਚ ਆਈਜੀ, ਐੱਸਐੱਸਪੀ, ਡਿਪਟੀ ਕਮਿਸ਼ਨਰ, ਸੈਸ਼ਨ ਜੱਜ ਹਾਊਸ, ਸਮੇਤ ਸਮੁੱਚਾ ਕੋਰਟ ਕੰਪਲੈਕਸ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਇਸ ਤਰ੍ਹਾਂ ਸ਼ਹਿਰ ਦਾ ਮਾਲ ਰੋਡ ਪਰਸਰਾਮ ਨਗਰ ਸਿਰਕੀ ਬਾਜ਼ਾਰ, ਸਲੱਮ ਖੇਤਰਾਂ ਦੀਆਂ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿੱਚ ਸਵੇਰੇ ਸਾਢੇ ਅੱਠ ਵਜੇ ਤੱਕ 59.6 ਐੱਮਐੱਮ ਬਾਰਸ਼ ਦਰਜ ਕੀਤੀ ਗਈ।
ਜ਼ਿਕਰਯੋਗ ਹੈ ਕਿ ਪਹਿਲਾਂ ਬਾਦਲ ਬਠਿੰਡਾ ਨੂੰ ਕੈਲੇਫੋਰਨੀਆ ਦਾ ਦਰਜਾ ਦਿੰਦੇ ਰਹੇ ਅਤੇ ਬਾਅਦ ਵਿੱਚ ਬਾਅਦ ਵਿੱਚ ਤਤਕਾਲੀ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਖ਼ਜ਼ਾਨੇ ਦਾ ਮੂੰਹ ਬਠਿੰਡਾ ਵੱਲ ਖੋਲ੍ਹੀ ਰੱਖਿਆ ਪਰ ਪਰਨਾਲਾ ਉੱਥੇ ਦਾ ਉੱਥੇ ਰਿਹਾ। ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ 5 ਵਾਰ ਕੌਂਸਲਰ ਰਹਿ ਚੁੱਕੇ ਹਨ ਜਿਨ੍ਹਾਂ ਨੂੰ ਸ਼ਹਿਰ ਦੇ ਚੱਪੇ-ਚੱਪੇ ਬਾਰੇ ਪਤਾ ਹੈ ਕਿ ਬਰਾਸਤ ਦੇ ਮੌਸਮ ਵਿੱਚ ਬਠਿੰਡਾ ਵਾਸੀਆਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਲੋਕਾਂ ਦਾ ਕਹਿਣਾ ਹੈ ਕਿ ਪਰਨਾਲਾ ਉਥੇ ਦੇ ਉਥੇ ਹੀ ਹੈ। ਬਠਿੰਡਾ ਦੇ ਹੈਪੀ ਸਾਹਨੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਅੱਜ ਦੇ ਮੀਂਹ ਨਾਲ ਬਠਿੰਡਾ ਨਗਰ ਨਿਗਮ ਦੀ ਪੋਲ ਖੁੱਲ੍ਹੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਹਾਲ ਦਾ ਸਹਿਜੇ ਅੰਦਾਜ਼ਾ ਲਾਇਆ ਜਾ ਸਕਦਾ ਹੈ।