ਹੜ੍ਹ ਵਰਗੇ ਹਾਲਾਤ ਕਾਰਨ ਮਚੀ ਤਬਾਹੀ, ਮਦਦ ਲਈ ਵਧੇ ਹੱਥ, ਘਰ-ਘਰ ਪਹੁੰਚਾਇਆ ਜਾ ਰਿਹੈ ਲੰਗਰ

ਹੜ੍ਹ ਵਰਗੇ ਹਾਲਾਤ ਕਾਰਨ ਮਚੀ ਤਬਾਹੀ, ਮਦਦ ਲਈ ਵਧੇ ਹੱਥ, ਘਰ-ਘਰ ਪਹੁੰਚਾਇਆ ਜਾ ਰਿਹੈ ਲੰਗਰ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਲਈ ਰਿਹਾਇਸ਼, ਲੰਗਰ ਦੇ ਇਲਾਵਾ ਡਾਕਟਰੀ ਸਹੂਲਤ ਮੁਹੱਈਆ ਕਰਵਾਉਣ ਲਈ ਅੱਗੇ ਆਈ ਹੈ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਬੱਲਾ ਤੋਂ ਤਿੰਨ ਐਂਬੂਲੈਂਸਾਂ ਨੂੰ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਲਈ ਭੇਜਿਆ ਗਿਆ ਹੈ। ਹਰ ਵੈਨ ਵਿਚ ਇਕ ਡਾਕਟਰ ਸਮੇਤ ਮੈਡੀਕਲ ਟੀਮ ਅਤੇ ਦਵਾਈਆਂ ਦੀ ਵਿਸ਼ੇਸ਼ ਵਿਵਸਥਾ ਹੈ ਜੋ ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। 

ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਕਾਰਨ ਕਈ ਇਲਾਕਿਆਂ ਵਿਚ ਹੜ੍ਹ ਨਾਲ ਲੋਕ ਭਾਰੀ ਪਰੇਸ਼ਾਨੀ ਵਿਚ ਹਨ। ਐੱਸ.ਜੀ.ਪੀ.ਸੀ. ਪੀੜਤ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਜਿੱਥੇ ਐਤਵਾਰ ਤੋਂ ਲੰਗਰ ਤੋਂ ਵਿਵਸਥਾ ਕੀਤੀ ਗਈ ਹੈ, ਉਥੇ ਹੀ ਵੱਖ-ਵੱਖ ਗੁਰਦੁਆਰਿਆਂ ਵਿਚ ਠਹਿਰਣ ਦੀ ਵੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਸੰਗਤ ਨੂੰ ਵੀ ਹੜ੍ਹ ਇਲਾਕਿਆਂ ਵਿਚ ਸੇਵਾਵਾਂ ਦੇ ਰਹੀ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।