ਇਨਸਾਫ਼ ਪਸੰਦ ਲੋਕਾਂ ਵੱਲੋਂ ਮਨੀਪੁਰ ਘਟਨਾ ਖ਼ਿਲਾਫ਼ ਰੋਸ ਪ੍ਰਦਰਸ਼ਨ

ਇਨਸਾਫ਼ ਪਸੰਦ ਲੋਕਾਂ ਵੱਲੋਂ ਮਨੀਪੁਰ ਘਟਨਾ ਖ਼ਿਲਾਫ਼ ਰੋਸ ਪ੍ਰਦਰਸ਼ਨ

ਚਮਕੌਰ ਸਾਹਿਬ – ਇਲਾਕੇ ਦੇ ਇਨਸਾਫ਼ ਪਸੰਦ ਲੋਕਾਂ ਨੇ ਮਨੀਪੁਰ ਵਿੱਚ ਔਰਤਾਂ ਨਾਲ ਸਮੂਹਿਕ ਜਬਰ-ਜਨਾਹ ਅਤੇ ਨਗਨ ਪਰੇਡ ਕਰਵਾਉਣ ਦੀ ਘਟਨਾ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਮਨੀਪੁਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚੌਕ ਵਿੱਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਅਮਨਦੀਪ ਸਿੰਘ ਮਾਂਗਟ ਨੇ ਕਿਹਾ ਕਿ ਅਜਿਹੀ ਸ਼ਰਮਨਾਕ ਘਟਨਾ ਸੂਬਾ ਸਰਕਾਰ ’ਤੇ ਕਲੰਕ ਹੈ। ਇਸ ਮੌਕੇ ਅਕਾਲੀ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ ਅਤੇ ਕਿਸਾਨ ਆਗੂ ਬਾਈ ਪਰਮਿੰਦਰ ਸਿੰਘ ਸੇਖੋਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕੌਂਸਲਰ ਭੁਪਿੰਦਰ ਸਿੰਘ ਭੂਰਾ, ਸੁਖਵੀਰ ਸਿੰਘ, ਗੁਰਦੀਪ ਸਿੰਘ ਭਲਵਾਨ, ਹਰਪਾਲ ਸਿੰਘ, ਜਥੇਦਾਰ ਕਰਨੈਲ ਸਿੰਘ, ਕੇਸਰ ਸਿੰਘ, ਕਮਲੇਸ਼ ਵਰਮਾ, ਅਮਰੀਕ ਕੌਰ, ਸਰਬਜੀਤ ਕੌਰ, ਕੁਲਵੰਤ ਸਿੰਘ, ਮਨਜੀਤ ਕੌਰ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ ।