ਮਨੀਪੁਰ ਹਿੰਸਾ ਦੀ ਐੱਸਆਈਟੀ ਜਾਂਚ ਮੰਗਣ ਵਾਲੀ ਜਨਹਿੱਤ ਪਟੀਸ਼ਨ ਸੁਪਰੀਮ ਕੋਰਟ ਨੇ ਨਾ ਸੁਣੀ

ਮਨੀਪੁਰ ਹਿੰਸਾ ਦੀ ਐੱਸਆਈਟੀ ਜਾਂਚ ਮੰਗਣ ਵਾਲੀ ਜਨਹਿੱਤ ਪਟੀਸ਼ਨ ਸੁਪਰੀਮ ਕੋਰਟ ਨੇ ਨਾ ਸੁਣੀ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਬਾਰੇ ਦਾਇਰ ਨਵੀਂ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਪਟੀਸ਼ਨ ਵਿੱਚ ਸੂਬੇ ਵਿੱਚ ਜਾਤੀ ਹਿੰਸਾ ਤੋਂ ਇਲਾਵਾ ਕਥਿਤ ਅਫੀਮ ਦੀ ਖੇਤੀ ਅਤੇ ਨਾਰਕੋ-ਅਤਿਵਾਦ ਸਮੇਤ ਹੋਰ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਜਨਹਿਤ ਪਟੀਸ਼ਨ ‘ਤੇ ਵਿਚਾਰ ਕਰਨਾ ਬਹੁਤ ਮੁਸ਼ਕਲ ਹੈ ਕਿਉਂਕਿ ਸਿਰਫ ਇਕ ਭਾਈਚਾਰੇ ਨੂੰ ਦੋਸ਼ੀ ਠਹਿਰਾਇਆ ਗਿਆ ਹੈ।