ਕੋਟਕਪੂਰਾ ਗੋਲੀ ਕਾਂਡ ’ਚ ਸੁਖਬੀਰ ਬਾਦਲ ਨੇ ਭੁਗਤੀ ਪੇਸ਼ੀ

ਕੋਟਕਪੂਰਾ ਗੋਲੀ ਕਾਂਡ ’ਚ ਸੁਖਬੀਰ ਬਾਦਲ ਨੇ ਭੁਗਤੀ ਪੇਸ਼ੀ

ਫ਼ਰੀਦਕੋਟ- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਇੱਥੇ ਪੇਸ਼ੀ ਭੁਗਤੀ। ਇਸ ਕੇਸ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਨਗਰ ਪੰਚਾਇਤ ਦੀਆਂ ਚੋਣਾਂ ਲਈ ਤਿਆਰ ਹੈ।