ਮਾਨ ਤੇ ਢੀਂਡਸਾ ਵੱਲੋਂ ਤਖ਼ਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਗ਼ੈਰ-ਸਿੱਖ ਨੂੰ ਲਾਉਣ ਦਾ ਵਿਰੋਧ

ਮਾਨ ਤੇ ਢੀਂਡਸਾ ਵੱਲੋਂ ਤਖ਼ਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਗ਼ੈਰ-ਸਿੱਖ ਨੂੰ ਲਾਉਣ ਦਾ ਵਿਰੋਧ

ਫ਼ਤਹਿਗੜ੍ਹ ਸਾਹਿਬ/ ਚੰਡੀਗੜ੍ਹ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਗ਼ੈਰ-ਸਿੱਖ ਡਿਪਟੀ ਕਮਿਸ਼ਨਰ ਨੂੰ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਦੀ ਹਮੇਸ਼ਾ ਸਿੱਖ ਕੌਮ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਜਾਂ ਸੰਸਥਾਵਾਂ ’ਤੇ ਕੰਟੋਰਲ ਗ਼ੈਰ ਸਿੱਖਾਂ ਦੇ ਹੱਥਾਂ ਵਿਚ ਦੇਣ ਦੀ ਸਾਜਿਸ਼ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਵਜੋਂ ਗੈਰ-ਸਿੱਖ ਦੀ ਨਿਯੁਕਤੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਅੰਮ੍ਰਿਤਧਾਰੀ ਪੂਰਨ ਗੁਰਸਿੱਖ ਨੂੰ ਤਖ਼ਤ ਦਾ ਪ੍ਰਬੰਧਕ ਨਿਯੁਕਤ ਕਰਨ ਦੀ ਮੰਗ ਕੀਤੀ ਹੈ।