ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਭੰਗ, ਕਾਰਜਕਾਰੀ ਪ੍ਰਧਾਨ ਮੰਤਰੀ ਦੀ ਭਾਲ ਜਾਰੀ

ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਭੰਗ, ਕਾਰਜਕਾਰੀ ਪ੍ਰਧਾਨ ਮੰਤਰੀ ਦੀ ਭਾਲ ਜਾਰੀ

ਇਸਲਾਮਾਬਾਦ- ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੂੰ ਰਸਮੀ ਤੌਰ ‘ਤੇ ਭੰਗ ਕਰ ਦਿੱਤਾ ਗਿਆ ਹੈ ਅਤੇ ਇਸ ਸਾਲ ਦੇ ਅੰਤ ਵਿਚ ਆਮ ਚੋਣਾਂ ਹੋਣ ਤੱਕ ਦੇਸ਼ ਨੂੰ ਚਲਾਉਣ ਲਈ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਰਾਸ਼ਟਰਪਤੀ ਆਰਿਫ ਅਲਵੀ ਨੇ ਮੌਜੂਦਾ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ ਦੀ ਸਲਾਹ ‘ਤੇ ਬੁੱਧਵਾਰ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ, ਮੌਜੂਦਾ ਸਰਕਾਰ ਦਾ ਕਾਰਜਕਾਲ ਨਿਰਧਾਰਤ ਸਮੇਂ ਤੋਂ ਤਿੰਨ ਦਿਨ ਪਹਿਲਾਂ ਖਤਮ ਹੋ ਗਿਆ।