ਐਸ.ਏ.ਐਸ. ਨਗਰ (ਮੁਹਾਲੀ)- ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਵੱਲੋਂ ‘ਪੰਜਾਬ ਯੂਥ ਮਿਲਣੀ’ ਤਹਿਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ‘ਯੂਥ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਦਿਆਂ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਬਖ਼ਸ਼ੀ ਦਸਤਾਰ ਸਿੱਖਾਂ ਦੀ ਅਣਖ ਅਤੇ ਗੈਰਤ ਦਾ ਪ੍ਰਤੀਕ ਹੈ। ਇਸ ਲਈ ਨੌਜਵਾਨਾਂ ਨੂੰ ਦਸਤਾਰਧਾਰੀ ਬਣ ਕੇ ਪੰਜਾਬ ਵਿਰੋਧੀ ਤਾਕਤਾਂ ਨੂੰ ਖ਼ਤਮ ਕਰਨ ਲਈ ਇੱਕਜੁੱਟ ਹੋਣ ਦੀ ਲੋੜ ਹੈ।