ਅਸਾਮ ਵਿੱਚ ਹੜ੍ਹਾਂ ਕਾਰਨ 75 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ

ਅਸਾਮ ਵਿੱਚ ਹੜ੍ਹਾਂ ਕਾਰਨ 75 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ

ਗੁਹਾਟੀ – ਅਸਾਮ ’ਚ ਹੜ੍ਹਾਂ ਕਾਰਨ ਸਥਿਤੀ ਅੱਜ ਹੋਰ ਵਿਗੜ ਗਈ ਅਤੇ ਇਸ ਕਾਰਨ 75,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਇੱਕ ਅਧਿਕਾਰਤ ਬੁਲੇਟਿਨ ’ਚ ਦਿੱਤੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਅਸਾਮ ਰਾਜ ਆਫਤ ਪ੍ਰਬੰਧਨ ਅਥਾਰਟੀ ਦੀ ਰਿਪੋਰਟ ਮੁਤਾਬਕ ਹੜ੍ਹਾਂ ਕਾਰਨ ਸ਼ਿਵਸਾਗਰ ਜ਼ਿਲ੍ਹੇ ਵਿੱਚ ਇੱਕ ਮੌਤ ਹੋਈ ਹੈ। ਇਸ ਨਾਲ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ ਵਧ ਕੇ 12 ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਬ੍ਰਹਮਪੁੱਤਰ, ਦਿਸਾਂਗ, ਦਿਖੋਊ ਸਣੇ ਘੱਟੋ ਘੱਟ ਚਾਰ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀਆਂ ਹਨ ਅਤੇ ਕਈ ਥਾਵਾਂ ’ਤੇ ਬੰਨ੍ਹਾਂ ਨੂੰ ਨੁਕਸਾਨ ਪੁੱਜਿਆ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਅੱਠ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਇਸ ਕਾਰਨ 75,209 ਲੋਕ ਪ੍ਰਭਾਵਿਤ ਹੋਏ ਹਨ। ਹੜ੍ਹਾਂ ਦੀ ਸਭ ਵੱਧ ਮਾਰ ਧੇਮਾਜੀ ’ਚ ਪਈ ਹੈ ਜਿੱਥੇ 46,754 ਲੋਕ ਪ੍ਰਭਾਵਿਤ ਹੋਏ ਹਨ।