ਸਿਆਟਲ ਵਿਚ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਸਿਆਟਲ ਵਿਚ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਸਿਆਟਲ : ਗੁਰਦੁਆਰਾ ਸੱਚਾ ਮਾਰਗ ਸਿਆਟਲ ਵਿਚ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਸ੍ਰੀ ਅਖੰਡ ਪਾਠ ਰਖਵਾ ਕੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਕੁਲਦੀਪ ਸਿੰਘ ਕਾਹਲੋਂ, ਮੇਜਰ ਸਿੰਘ ਤੇ ਬਲਕਾਰ ਸਿੰਘ ਦਿਉਲ ਤੇ ਇਲਾਕੇ ਦੀ ਸੰਗਤ ਵਲੋਂ ਮਿਲ ਕੇ ਸ੍ਰੀ ਅਖੰਡ ਪਾਠ ਜੀ ਦੇ ਪਾਠ ਕਰਵਾ ਕੇ ਐਤਵਾਰ ਧਾਰਮਿਕ ਦੀਵਾਨ ਸਜਾਏ ਗਏ। ਜਿਥੇ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਗੁਰੂ ਦੀ ਉਪਮਾ ਕੀਤੀ। ਭਾਈ ਮੋਹਣ ਸਿੰਘ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਭਾਈ ਮੇਜਰ ਸਿੰਘ, ਕੁਲਦੀਪ ਸਿੰਘ ਕਾਹਲੋਂ ਦੇ ਪਰਿਵਾਰ ਨੇ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਨਾਲ ਨਿਭਾਈ। ਅਖੀਰ ਵਿਚ ਕੁਲਦੀਪ ਸਿੰਘ ਕਾਹਲੋਂ ਤੇ ਮੇਜਰ ਸਿੰਘ ਨੂੰ ਗੁਰੂ ਘਰ ਵਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ।