ਏਸ਼ੀਆ ਕੱਪ: ਮੀਂਹ ਕਾਰਨ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਟਲਿਆ

ਏਸ਼ੀਆ ਕੱਪ: ਮੀਂਹ ਕਾਰਨ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਟਲਿਆ

ਕੋਲੰਬੋ- ਲਗਾਤਾਰ ਮੀਂਹ ਕਾਰਨ ਭਾਰਤ ਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਨੂੰ ਰਿਜ਼ਰਵ ਦਿਨ (ਸੋਮਵਾਰ) ਤਕ ਟਾਲ ਦਿੱਤਾ ਗਿਆ ਹੈ। ਇਥੇ ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡ ਰੋਕੇ ਜਾਣ ਤੱਕ ਭਾਰਤ ਨੇ 24.1 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ਨਾਲ 147 ਦੌੜਾਂ ਬਣਾ ਲਈਆਂ ਸਨ। ਵਿਰਾਟ ਕੋਹਲੀ (8) ਤੇ ਕੇ.ਐੱਲ ਰਾਹੁਲ (17) ਕਰੀਜ਼ ’ਤੇ ਡਟੇ ਹੋਏ ਸਨ। ੲਿਸ ਤੋਂ ਪਹਿਲਾਂ ਪਾਕਿਸਤਾਨ ਦੇ ਸੱਦੇ ’ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਲਾਮੀ ਬੱਲੇਬਾਜ਼ਾਂ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਟੀਮ ਨੂੰ ਤੇਜ਼ਤਰਾਰ ਸ਼ੁਰੂਆਤ ਦਿੱਤੀ। ਦੋਵਾਂ ਨੇ ਪਹਿਲੀ ਵਿਕਟ ਲਈ 16.4 ਓਵਰਾਂ ਵਿੱਚ 121 ਦੌੜਾਂ ਦੀ ਭਾਈਵਾਲੀ ਕੀਤੀ।