ਮਨੀਪੁਰ ਦੇ ਦੋ ਜ਼ਿਲ੍ਹਿਆ ’ਚ ਹਾਲਾਤ ਤਣਾਅਪੂਰਨ ਪਰ ਕਾਬੂ ਹੇਠ ਹੋਣ ਦਾ ਦਾਅਵਾ

ਮਨੀਪੁਰ ਦੇ ਦੋ ਜ਼ਿਲ੍ਹਿਆ ’ਚ ਹਾਲਾਤ ਤਣਾਅਪੂਰਨ ਪਰ ਕਾਬੂ ਹੇਠ ਹੋਣ ਦਾ ਦਾਅਵਾ

ਇੰਫਾਲ- ਮਨੀਪੁਰ ਦੇ ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਵਿਚ ਅੱਜ ਸਥਿਤੀ ਤਣਾਅਪੂਰਨ ਪਰ ਕਾਬੂ ਵਿਚ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ ਦਿਨ ਪਹਿਲਾਂ ਹੀ ਕਰਫਿਊ ਲਗਾਇਆ ਗਿਆ ਸੀ। ਵੀਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਥਾਣਿਆਂ ‘ਤੇ ਧਾਵਾ ਬੋਲਿਆ ਅਤੇ ਉਨ੍ਹਾਂ ਪੰਜ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਿਨ੍ਹਾਂ ਨੂੰ ਆਧੁਨਿਕ ਹਥਿਆਰ ਰੱਖਣ ਅਤੇ ਫੌਜੀ ਵਰਦੀ ਪਹਿਨਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ‘ਚ ਕਰਫਿਊ ਲਗਾ ਦਿੱਤਾ ਗਿਆ।