ਨਗਰ ਨਿਗਮ ਦੀ ਟੀਮ ਨੇ ਨਾਜਾਇਜ਼ ਕਲੋਨੀ ਢਾਹੀ

ਨਗਰ ਨਿਗਮ ਦੀ ਟੀਮ ਨੇ ਨਾਜਾਇਜ਼ ਕਲੋਨੀ ਢਾਹੀ

ਜਲੰਧਰ- ਇੱਥੋਂ ਦੀ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਅੱਜ ਫਿਰ ਨਾਜਾਇਜ਼ ਉਸਾਰੀਆਂ ’ਤੇ ਪੀਲਾ ਪੰਜਾ ਚਲਾਇਆ ਹੈ। ਇਹ ਕਾਰਵਾਈ ਸੋਢਲ ਇਲਾਕੇ ਵਿੱਚ ਕੀਤੀ ਗਈ। ਇੱਥੇ ਨਿਗਮ ਦੀ ਟੀਮ ਨੇ ਨਾਜਾਇਜ਼ ਉਸਾਰੀਆਂ ਜਾ ਰਹੀਆਂ ਇਮਾਰਤਾਂ ਨੂੰ ਢਾਹਿਆ। ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਨੇ ਅੱਜ ਸੋਢਲ ਮੰਦਰ ਨੇੜੇ ਸਥਿਤ ਮੁਹੱਲਾ ਸਿੱਧ ਨਗਰ ਵਿੱਚ ਨਾਜਾਇਜ਼ ਤੌਰ ’ਤੇ ਬਣੀ ਕਲੋਨੀ ਵਿੱਚ ਚੱਲ ਰਹੇ ਨਿਰਮਾਣ ਕਾਰਜ ਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਇਮਾਰਤ ਨੂੰ ਢਾਹ ਦਿੱਤਾ ਗਿਆ।

ਨਿਗਮ ਅਧਿਕਾਰੀ ਏਟੀਪੀ ਵਿਜੇ ਕੁਮਾਰ ਅਨੁਸਾਰ ਨਿਗਮ ਵੱਲੋਂ ਕਈ ਵਾਰ ਪ੍ਰਾਪਰਟੀ ਮਾਲਕ ਨੂੰ ਨੋਟਿਸ ਭੇਜੇ ਗਏ ਸਨ ਪਰ ਉਸ ਦੀ ਤਰਫੋਂ ਉਸਾਰੀ ਦਾ ਕੰਮ ਜਾਰੀ ਸੀ। ਉਨ੍ਹਾਂ ਕਿਹਾ ਕਿ ਕਲੋਨੀ ਦੇ ਮਾਲਕ ਵੱਲੋਂ ਨਾ ਤਾਂ ਨਕਸ਼ਾ ਪਾਸ ਕਰਵਾਇਆ ਸੀ ਤੇ ਨਾ ਹੀ ਫੀਸ ਜਮ੍ਹਾਂ ਕਰਵਾਈ ਸੀ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਿਸੇ ਤਰ੍ਹਾਂ ਦੀ ਨਜਾਇਜ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ ਤੇ ਜੇਕਰ ਕੋਈ ਵੀ ਕਾਨੂੰਨ ਦੀ ਉਲਘਨਾ ਕਰੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੇ ਮੁਰਮੰਤ ਲਈ ਮਕਾਨ ਕਿਸੇ ਤਰ੍ਹਾਂ ਦਾ ਵੀ ਕੰਮ ਕਰਵਾਉਣਾ ਹੈ ਤਾਂ ਉਸ ਨੂੰ ਪਹਿਲਾਂ ਨਿਗਮ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੈ ਜਿਸ ਤੋਂ ਬਾਅਦ ਨਗਰ ਨਿਗਮ ਹਰਕਤ ਵਿੱਚ ਆਇਆ ਅਤੇ ਉਕਤ ਉਸਾਰੀ ’ਤੇ ਪੀਲਾ ਪੰਜਾ ਚਲਾ ਦਿੱਤਾ। ਇਸ ਤੋਂ ਪਹਿਲਾਂ ਵੀ ਨਿਗਮ ਵੱਲੋਂ ਕਈ ਥਾਵਾਂ ’ਤੇ ਨਾਜਾਇਜ਼ ਉਸਾਰੀਆਂ ਢਾਹੀਆਂ ਸਨ ਤੇ ਕਈਆਂ ਨੂੰ ਜੁਰਮਾਨਾ ਕੀਤਾ ਸੀ।