ਆਸਟ੍ਰੇਲੀਅਨ ਹਾਈ ਕਮਿਸ਼ਨਰ ਨੇ ਸਵਾਤੀ ਮਾਲੀਵਾਲ ਨਾਲ ਮਹਿਲਾਵਾਂ ਸਬੰਧੀ ਮਸਲੇ ਵਿਚਾਰੇ

ਆਸਟ੍ਰੇਲੀਅਨ ਹਾਈ ਕਮਿਸ਼ਨਰ ਨੇ ਸਵਾਤੀ ਮਾਲੀਵਾਲ ਨਾਲ ਮਹਿਲਾਵਾਂ ਸਬੰਧੀ ਮਸਲੇ ਵਿਚਾਰੇ

ਨਵੀਂ ਦਿੱਲੀ- ਭਾਰਤ ਵਿੱਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਕੌਮੀ ਰਾਜਧਾਨੀ ਦਿੱਲੀ ਵਿੱਚ ਮਹਿਲਾ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ। ਦਿੱਲੀ ਮਹਿਲਾ ਕਮਿਸ਼ਨ ਦੇ ਇੱਕ ਅਧਿਕਾਰੀ ਅਨੁਸਾਰ ਇਸ ਫੇਰੀ ਦੌਰਾਨ ਆਸਟ੍ਰੇਲੀਆਈ ਹਾਈ ਕਮਿਸ਼ਨਰ ਅਤੇ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਦੇ ਨਾਲ-ਨਾਲ ਭਾਰਤ ਵਿੱਚ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਅਤੇ ਸ਼ਕਤੀਕਰਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਫਿਲਿਪ ਗ੍ਰੀਨ ਨੇ ਦਿੱਲੀ ਵਿੱਚ ਔਰਤਾਂ ਦੀ ਸੁਰੱਖਿਆ ਲਈ ਮਹਿਲਾ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਕੰਮ ਅਤੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਗ੍ਰੀਨ ਨੇ ਔਰਤਾਂ ਦੇ ਮਸਲਿਆਂ ਸਬੰਧੀ ਮਹਿਲਾ ਕਮਿਸ਼ਨ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ। ਮਾਲੀਵਾਲ ਨੇ ਕਿਹਾ ਕਿ ਦਿੱਲੀ ਮਹਿਲਾ ਕਮਿਸ਼ਨ ਤੇ ਆਸਟ੍ਰੇਲੀਅਨ ਹਾਈ ਕਮਿਸ਼ਨ ਰਾਜਧਾਨੀ ਵਿੱਚ ਮਹਿਲਾ ਸਸ਼ਕਤੀਕਰਨ ਲਈ ਮਿਲ ਕੇ ਕੰਮ ਕਰਨਗੇ।