ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਨਵੀਂ ਦਿੱਲੀ- ਦੱਖਣੀ ਦਿੱਲੀ ਦੀ ਗੋਬਿੰਦਪੁਰੀ ਦੇ ਸ੍ਰੀ ਗੁਰੂ ਸਿੰਘ ਸਭਾ ਗਲੀ-7 ਵਿਖੇ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਵਾਤ ਫੇਰੀ ਕੱਢੀ ਗਈ ਤੇ ਗੁਰਦੁਆਰੇ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਗੁਰਦੁਆਰੇ ਦੇ ਜਨਰਲ ਸਕੱਤਰ ਹਰਦਿੱਤ ਸਿੰਘ (ਚੇਅਰਮੈਨ, ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਧਾਰਮਿਕ ਸਾਮਗਮ ਮੌਕੇ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਹਰਦਿੱਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਬਟਾਲਾ ਵਿੱਚ ਮੁੱਖ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਤਹਿਤ ਦਿੱਲੀ ਦੀ ਸੰਗਤ ਨੇ ਇੱਥੇ ਇਹ ਸਮਾਗਮ ਉਲੀਕਿਆ ਹੈ। ਸਮਾਗਮ ’ਚ ਪੁੱਜੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਦਾ ਸੰਗਤ ਵੱਲੋਂ ਸਨਮਾਨ ਕੀਤਾ ਗਿਆ। ਸਥਾਨਕ ਗੁਰਦੁਆਰਾ ਕਮੇਟੀ ਵੱਲੋਂ ਇਨ੍ਹਾਂ ਦੋਵਾਂ ਆਗੂਆਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਪ੍ਰਧਾਨ ਸੁਰਜੀਤ ਸਿੰਘ, ਮੀਤ ਪ੍ਰਧਾਨ ਰਾਜਿੰਦਰ ਸਿੰਘ, ਖਜ਼ਾਨਚੀ ਅਜੈਪਾਲ ਸਿੰਘ ਸਮੇਤ ਹੋਰ ਸੱਜਣ ਹਾਜ਼ਰ ਸਨ।