ਭਾਜਪਾ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ : ਸਿਰਸਾ

ਭਾਜਪਾ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ : ਸਿਰਸਾ

ਨਵੀਂ ਦਿੱਲੀ- ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਛਤੀਸਗੜ੍ਹ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਸਿੱਖ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਰਾਏਪੁਰ, ਭਿਲਾਈ, ਰਾਜਨੰਦਗਾਓਂ ਤੇ ਹੋਰ ਸ਼ਹਿਰਾਂ ਵਿਚ ਸਿੱਖ ਭਾਈਚਾਰੇ ਨਾਲ ਕੀਤੀਆਂ ਮੀਟਿੰਗਾਂ ਵਿਚ ਸਿਰਸਾ ਨੇ ਦੱਸਿਆ ਕਿ ਪਿਛਲੇ 9 ਤੋਂ ਵੱਧ ਸਾਲਾਂ ਤੋਂ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਭਲਾਈ ਲਈ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਦਿਹਾੜਾ ਲਾਲ ਕਿਲ੍ਹੇ ’ਤੇ ਮਨਾਇਆ ਗਿਆ। ਸਿਰਸਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਗੱਤਕਾ ਨੂੰ ਕੌਮੀ ਖੇਡਾਂ ਵਿਚ ਸ਼ਾਮਲ ਕੀਤਾ ਗਿਆ ਹੈ।