ਅਮਰੀਕਾ ’ਚ 39 ਸਾਲ ਦੇ ਪੱਤਰਕਾਰ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕਾ ’ਚ 39 ਸਾਲ ਦੇ ਪੱਤਰਕਾਰ ਦਾ ਗੋਲੀਆਂ ਮਾਰ ਕੇ ਕਤਲ

ਫਿਲਾਡੇਲਫੀਆ : ਬੀਤੇ ਦਿਨ ਪੇਨਸਿਲਵੇਨੀਆ ਸੂਬੇ ਦੇ ਸ਼ਹਿਰ ਫਿਲਾਡੇਲਫੀਆ ਵਿੱਚ ਰਹਿੰਦੇ ਜੋਸ਼ ਕਰੂਗਰ ਨਾਮੀ ਇੱਕ ਫਰੀਲਾਂਸ ਪੱਤਰਕਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੱਤਰਕਾਰ ਨੂੰ ਉਸਦੇ ਘਰ ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਜੋਸ਼ ਕਰੂਗਰ ਸਿਟੀ ਲਈ ਕੰਮ ਕਰਦਾ ਸੀ ਅਤੇ ਉਹ ਇੱਕ ਫਰੀਲਾਂਸ ਪੱਤਰਕਾਰ ਸੀ। ਸਥਾਨਕ ਅਧਿਕਾਰੀਆਂ ਅਨੁਸਾਰ ਇੱਕ ਫਰੀਲਾਂਸ ਪੱਤਰਕਾਰ ਅਤੇ ਸ਼ਹਿਰ ਦੇ ਸਾਬਕਾ ਕਰਮਚਾਰੀ ਜੋਸ਼ ਕਰੂਗਰ ਨੂੰ ਸੋਮਵਾਰ ਤੜਕੇ ਉਸਦੇ ਘਰ ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ।
ਸਥਾਨਕ ਫਿਲਾਡੇਲਫੀਆ ਪੁਲਸ ਨੂੰ ਜਦੋ ਸੂਚਨਾ ਮਿਲੀ ਤਾਂ ਉਹ ਦੁਪਿਹਰ 1:30 ਵਜੇ ਦੇ ਕਰੀਬ ਉਸਦੇ ਘਰ ਵਿੱਚ ਪੁੱਜੀ ਅਤੇ ਉਹਨਾਂ ਨੇ ਦੇਖਿਆ ਕਿ ਕਰੂਗਰ ਦੀ ਛਾਤੀ ਅਤੇ ਢਿੱਡ ਵਿੱਚ ਸੱਤ ਦੇ ਕਰੀਬ ਗੋਲੀਆਂ ਲੱਗੀਆਂ ਸਨ। ਪੁਲਸ ਨੇ ਦੱਸਿਆ ਕਿ ਉਸ ਨੂੰ ਸਥਾਨਕ ਪੇਨ ਪ੍ਰੈਸਬੀਟੇਰੀਅਨ ਮੈਡੀਕਲ ਸੈਂਟਰ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੱਤਰਕਾਰ ਕਰੂਗਰ ਫਿਲਾਡੇਲਫੀਆ ਸ਼ਹਿਰ ਦੇ ਗ੍ਰੇਜ਼ ਫੈਰੀ ਦੇ ਇਲਾਕੇ ਵਿੱਚ ਰਹਿੰਦਾ ਸੀ ਅਤੇ ਇੱਕ ਫਰੀਲਾਂਸ ਰਿਪੋਰਟਰ ਵਜੋਂ ਕੰਮ ਕਰਦਾ ਸੀ। ਪੁਲਸ ਨੇ ਦੱਸਿਆ ਕਿ ਗੋਲੀਬਾਰੀ ਮਾਮਲੇ ਵਿੱਚ ਕੋਈ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਨਾ ਹੀ ਕੋਈ ਹਥਿਆਰ ਬਰਾਮਦ ਹੋਇਆ ਹੈ। ਫਿਲਾਡੇਲਫੀਆ ਦੇ ਮੇਅਰ ਜਿਮ ਕੇਨੀ ਨੇ ਐਕਸ ’ਤੇ ਲਿਖਿਆ, ‘‘ਜੋਸ਼ ਕਰੂਗਰ ਦੀ ਮੌਤ ਨਾਲ ਸਾਨੂੰ ਬਹੁਤ ਵੱਡਾ ਸਦਮਾ ਪੁੱਜਾ ਹੈ।’’