ਸਿੱਖ ਕਾਕਸ ਕਮੇਟੀ ਦੇ ਸਹਿਯੋਗ ਨਾਲ ਅਮਰੀਕੀ ਪ੍ਰਤੀਨਿਧੀਸਭਾ ਦੀ ਕਾਰਵਾਈ ਅਰਦਾਸ ਨਾਲ ਸ਼ੁਰੂ

ਸਿੱਖ ਕਾਕਸ ਕਮੇਟੀ ਦੇ ਸਹਿਯੋਗ ਨਾਲ ਅਮਰੀਕੀ ਪ੍ਰਤੀਨਿਧੀਸਭਾ ਦੀ ਕਾਰਵਾਈ ਅਰਦਾਸ ਨਾਲ ਸ਼ੁਰੂ


ਅਮਰੀਕਾ ਵਲੋਂ ਸਿੱਖਾਂ ਦੀ ਹਰ ਸੰਭਵ ਮਦਦ ਦਾ ਭਰੋਸਾ : ਡਾ. ਪ੍ਰਿਤਪਾਲ ਸਿੰਘ

ਵਾਸ਼ਿੰਗਟਨ : ਅਮਰੀਕਾ ਵਿੱਚ ਸਿੱਖਾਂ ਦੇ ਮਸਲੇ ਚੁੱਕਣ ਵਾਲੀ ਅਤੇ ਘੱਟਗਿਣਤੀਆ ਦੀ ਅਵਾਜ਼ ਸਿੱਖ ਕਾਕਸ ਕਮੇਟੀ ਦੇ ਸਹਿਯੋਗ ਨਾਲ ਅਮਰੀਕਾ ਦੇ ਇਤਿਹਾਸ ਵਿੱਚ ਨਿਊਜਰਸੀ ਦੇ ਇਕ ਸਿੱਖ ਗ੍ਰੰਥੀ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ, ਜੋ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰੇ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਦਨ ਵਿੱਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਸ਼ੁਰੂ ਕੀਤੀ। ਆਮ ਤੌਰ ’ਤੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਪਾਦਰੀ ਪ੍ਰਾਰਥਨਾ ਕਰਦਾ ਹੈ। ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਐਲਾਨ ਕੀਤਾ ਕਿ ਸਿੰਘ ਕਾਰਵਾਈ ਸ਼ੁਰੂ ਕਰਨਗੇ।
ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ। ਸਿੰਘ ਅਮਰੀਕਾ ਦੇ ਪ੍ਰਤੀਨਿਧੀ ਸਭਾ (ਸੰਸਦ ਦੇ ਹੇਠਲੇ ਸਦਨ) ਵਿੱਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਹਨ। ਨੌਰਕਰੌਸ ਨੇ ਕਿਹਾ, ‘ਅੱਜ ਰਚਿਆ ਗਿਆ ਇਤਿਹਾਸ ਇਹ ਯਾਦ ਦਿਵਾਉਂਦਾ ਹੈ ਕਿ ਅਮਰੀਕਾ ਧਰਮ ਦੇ ਸੁਤੰਤਰ ਪ੍ਰਗਟਾਵੇ ਦਾ ਸੁਆਗਤ ਕਰਦਾ ਹੈ ਅਤੇ ਉਸ ਨੂੰ ਅਹਿਮੀਅਤ ਦਿੰਦਾ ਹੈ ਅਤੇ ਹਮੇਸ਼ਾ ਇਸ ਲਈ ਵਚਨਬੱਧ ਰਹੇਗਾ। ਗਿਆਨੀ ਸਿੰਘ ਨੇ ਅੱਜ ਸਾਊਥ ਜਰਸੀ ਨੂੰ ਮਾਣ ਮਹਿਸੂਸ ਕਰਾਇਆ ਹੈ ਅਤੇ ਉਨ੍ਹਾਂ ਨਾਲ ਇਸ ਪਲ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ। ਇਥੇ ਇਹ ਜ਼ਿਕਰਯੋਗ ਹੈ ਕੀ ਇਹ ਕਾਰਵਾਈ ਸਿੱਖ ਕਾਕਸ ਕਮੇਟੀ ਦੇ ਸੀਨੀਅਰ ਆਗੂ ਜਿਨ੍ਹਾਂ ਵਿੱਚ ਭਾਈ ਹਰਜਿੰਦਰ ਸਿੰਘ ਅਤੇ ਭਾਈ ਜੁਗਰਾਜ ਸਿੰਘ ਜੀ ਸ਼ਾਮਲ ਹਨ, ਦਾ ਅਹਿਮ ਰੋਲ ਸੀ ਇਸ ਸਮੇਂ ਅਮਰੀਕਾ ਦੀ ਪਾਵਰਫੁੱਲ ਕਾਂਗਰਸ ਵੂਮੈਨ 3ongresswoman Mary 7ay Scanlon ਨੇ ਅੱਜ ਦੀ ਇਸ ਅਰਦਾਸ ਨੂੰ ਇਤਿਹਾਸਕ ਦੱਸਿਆ ਅਤੇ ਆਏ ਸਭ ਸਿੱਖ ਆਗੂਆਂ ਅਤੇ ਭਾਈ ਸਾਹਿਬ ਹੈਡ ਗ੍ਰੰਥੀ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਉਪਰੰਤ ਅਮਰੀਕਾ ਦੇ ਉਘੇ ਸਿੱਖ ਆਗੂ ਸਿੱਖ ਕਾਕਸ ਕਮੇਟੀ ਦੇ ਕੁਆਰਡੀਨੇਟਰ ਡਾਕਟਰ ਪ੍ਰਿਤਪਾਲ ਸਿੰਘ ਨੇ ਸਮੂਹ ਕਾਂਗਰਸਮੈਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਣਯੋਗ ਮੈਂਬਰਾਂ ਨੇ ਕਿਹਾ ਕਿ ਸਿੱਖਾਂ ਦੇ ਹੱਕ ’ਚ ਅਵਾਜ਼ ਉਠਾਉਣ ਵਾਲਿਆਂ ਦੀ ਰੱਖਿਆ ਲਈ ਅਮਰੀਕਾ ਵਚਨਵੱਧ ਹੈ। ਇਥੇ ਹਰ ਇੱਕ ਨੂੰ ਵਿਚਾਰਾਂ ਦੀ ਅਜ਼ਾਦੀ ਹੈ ਅਤੇ ਹਿੰਸਾ ਲਈ ਕੋਈ ਥਾਂ ਨਹੀਂ ਚਾਹੇ ਉਹ ਕਿਸੇ ਵਲੋਂ ਵੀ ਹੋਵੇ ਡਾਕਟਰ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਅਸੀਂ ਧੰਨਵਾਦ ਕਰਦੇ ਹਾ ਜਿਨ੍ਹਾਂ ਸਾਨੂੰ ਘਰ ਆ ਕੇ ਖਬਰਦਾਰ ਕੀਤਾ ਕਿ ਅਮਰੀਕਾ ’ਚ ਤੁਹਾਡੀ ਅਤੇ ਹੋਰ ਸਿੱਖ ਆਗੂਆਂ ਦੀ ਜਾਨ ਨੂੰ ਖਤਰਾ ਹੈ। ਤੁਸੀ ਹਮੇਸ਼ਾ ਸਾਵਧਾਨ ਰਹਿਣਾ ਹੈ ਪਰ ਉਨ੍ਹਾਂ ਭਰੋਸਾ ਦਿੱਤਾ ਕਿ ਅਸੀਂ ਹਰ ਸਮੇਂ ਤੁਹਡੀ ਸੁਰੱਖਿਆ ਲਈ ਵਚਨਬੱਧ ਹਾਂ। ਉਨ੍ਹਾਂ ਸਮੂਹ ਕਾਕਸ ਕਮੇਟੀ ਵਲੋਂ ਅਮਰੀਕਾ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਗਿਆ।