‘ਨਿਊਜ਼ਕਲਿਕ’ ਮਾਮਲਾ: ਅਦਾਲਤ ਨੇ ਐੱਫਆਈਆਰ ਦੀ ਕਾਪੀ ਮੁਹੱਈਆਂ ਬਾਰੇ ਅਰਜ਼ੀਆਂ ਸਵੀਕਾਰ ਕੀਤੀਆਂ

‘ਨਿਊਜ਼ਕਲਿਕ’ ਮਾਮਲਾ: ਅਦਾਲਤ ਨੇ ਐੱਫਆਈਆਰ ਦੀ ਕਾਪੀ ਮੁਹੱਈਆਂ ਬਾਰੇ ਅਰਜ਼ੀਆਂ ਸਵੀਕਾਰ ਕੀਤੀਆਂ

ਨਵੀਂ ਦਿੱਲੀ- ਇਥੋਂ ਦੀ ਅਦਾਲਤ ਨੇ ਨਿਊਜ਼ ਪੋਰਟਲ ‘ਨਿਊਜ਼ਕਲਿਕ’ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਅਤੇ ਮਨੁੱਖੀ ਵਸੀਲਿਆਂ (ਐੱਚਆਰ) ਵਿਭਾਗ ਦੇ ਮੁਖੀ ਅਮਿਤ ਚੱਕਰਵਰਤੀ ਵੱਲੋਂ ਐੱਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਲਈ ਦਾਇਰ ਪਟੀਸ਼ਨਾਂ ਨੂੰ ਸਵੀਕਾਰ ਕਰ ਲਿਆ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਸੁਣਵਾਈ ਦੌਰਾਨ ਇਨ੍ਹਾ ਅਰਜ਼ੀਆਂ ਦਾ ਜ਼ੋਰਦਾਰ ਵਿਰੋਧ ਕੀਤਾ ਸੀੇ। ਪੁਰਕਾਯਸਥ ਅਤੇ ਚੱਕਰਵਰਤੀ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੇ ਤਹਿਤ ਚੀਨ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਪੈਸੇ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਧੀਕ ਸੈਸ਼ਨ ਜੱਜ ਹਰਦੀਪ ਕੌਰ ਨੇ ਪਟੀਸ਼ਨਾਂ ਸਬੰਧੀ ਦਲੀਲਾਂ ਸੁਣੀਆਂ। ਸੁਣਵਾਈ ਦੌਰਾਨ ਚੱਕਰਵਰਤੀ ਦੇ ਵਕੀਲ ਨੇ ਦਿੱਲੀ ਪੁਲੀਸ ਨੂੰ ਆਪਣੇ ਮੁਵੱਕਿਲ ਦੀ ਗ੍ਰਿਫਤਾਰੀ ਦੇ ਆਧਾਰ ‘ਤੇ ਲਿਖਤੀ ਰੂਪ ‘ਚ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ।