ਭਾਰਤ ਦੇ ਅਲਟੀਮੇਟਮ ਤੋਂ ਬਾਅਦ ਕੈਨੇਡਾ ਨੇ ਹਾਈ ਕਮਿਸ਼ਨ ਦੇ ਸਟਾਫ਼ ਨੂੰ ਵਾਪਸ ਸੱਦਿਆ

ਭਾਰਤ ਦੇ ਅਲਟੀਮੇਟਮ ਤੋਂ ਬਾਅਦ ਕੈਨੇਡਾ ਨੇ ਹਾਈ ਕਮਿਸ਼ਨ ਦੇ ਸਟਾਫ਼ ਨੂੰ ਵਾਪਸ ਸੱਦਿਆ

ਟੋਰਾਂਟੋ- ਭਾਰਤ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਦੇਸ਼ ਵਿਚਲੇ ਆਪਣੇ 62 ਵਿੱਚੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਹਿਣ ਤੋਂ ਬਾਅਦ ਕੈਨੇਡਾ ਨੇ ਆਪਣੇ ਹਾਈ ਕਮਿਸ਼ਨ ਤੋਂ ਸਟਾਫ਼ ਨੂੰ ਬਾਹਰ ਕੱਢ ਲਿਆ ਹੈ। ਮੀਡੀਆ ਰਿਪੋਰਟ ਅਨੁਸਾਰ ਕੈਨੇਡਾ ਨੇ ਆਪਣੇ ਜ਼ਿਆਦਾਤਰ ਡਿਪਲੋਮੈਟਿਕ ਸਟਾਫ ਨੂੰ ਭਾਰਤ ਤੋਂ ਕੱਢ ਲਿਆ ਹੈ ਅਤੇ ਉਨ੍ਹਾਂ ਨੂੰ ਕੁਆਲਾਲੰਪੁਰ (ਮਲੇਸ਼ੀਆ) ਜਾਂ ਸਿੰਗਾਪੁਰ ਵਿੱਚ ਤਬਦੀਲ ਕਰ ਦਿੱਤਾ ਹੈ।