ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ

ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।