ਸ਼ਹੀਦ ਅਗਨੀਵੀਰ ਦੇ ਮਾਮਲੇ ਵਿੱਚ ਇਕਜੁੱਟ ਹੋਈਆਂ ਸਿਆਸੀ ਧਿਰਾਂ

ਸ਼ਹੀਦ ਅਗਨੀਵੀਰ ਦੇ ਮਾਮਲੇ ਵਿੱਚ ਇਕਜੁੱਟ ਹੋਈਆਂ ਸਿਆਸੀ ਧਿਰਾਂ

ਚੰਡੀਗੜ੍ਹ/ਮਾਨਸਾ- ਜੰਮੂ ਕਸ਼ਮੀਰ ਦੇ ਪੁਣਛ ਖੇਤਰ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਮਾਨਸਾ ਜ਼ਿਲ੍ਹੇ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਸਰਕਾਰੀ ਰਵੱਈਏ ਖ਼ਿਲਾਫ਼ ਸਿਆਸੀ ਧਿਰਾਂ ਇੱਕਜੁਟ ਹੋਣ ਲੱਗੀਆਂ ਹਨ। ਅੰਮ੍ਰਿਤਪਾਲ ਦੇ ਗੋਲੀ ਲੱਗਣ ਦਾ ਮਾਮਲਾ ਵੀ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਅਗਨੀਵੀਰ ਸਕੀਮ ਤੁਰੰਤ ਰੱਦ ਕੀਤੀ ਜਾਵੇ ਅਤੇ ਇਸ ਸਕੀਮ ਤਹਿਤ ਭਰਤੀ ਹੋਏ ਫੌਜੀ ਰੈਗੂਲਰ ਕੀਤੇ ਜਾਣ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ। ਸੀਪੀਆਈ (ਐੱਮਐੱਲ) ਲਬਿਰੇਸ਼ਨ ਦੇ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਵੀ ਇਸ ਦੀ ਨਿਖੇਧੀ ਕੀਤੀ ਹੈ।