ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁੂਨਕ ਨੇ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ

ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁੂਨਕ ਨੇ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ

ਲੰਡਨ- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁੂਨਕ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਸਬੰਧੀ ਡਾਊਨਿੰਗ ਸਟ੍ਰੀਟ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਇਜ਼ਰਾਈਲ-ਗਾਜ਼ਾ ਸੰਘਰਸ਼ ਵਿੱਚ ਨਿਰਦੋਸ਼ ਨਾਗਰਿਕਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਚਰਚਾ ਕੀਤੀ। ਫ਼ੋਨ ਕਾਲ ਮੱਧ ਪੂਰਬ ਦੀ ਸਥਤਿੀ ਦੇ ਦੁਆਲੇ ਕੇਂਦਰਤਿ ਸੀ ਪਰ ਇਸ ਵਿੱਚ ਦੁਵੱਲੇ ਸਬੰਧਾਂ ਅਤੇ ਚੱਲ ਰਹੇ ਭਾਰਤ-ਯੂਕੇ ਮੁਕਤ ਵਪਾਰ ਸਮਝੌਤੇ (ਐਫਟੀਏ) ’ਤੇ ਵੀ ਗੱਲਬਾਤ ਕੀਤੀ ਗਈ।