ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਏਗੀ ਦਿੱਲੀ ਕਮੇਟੀ: ਕਾਲਕਾ

ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਏਗੀ ਦਿੱਲੀ ਕਮੇਟੀ: ਕਾਲਕਾ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਹਰ ਕਾਤਲ ਨੂੰ ਜੇਲ੍ਹ ਵਿਚ ਸਲਾਖ਼ਾਂ ਪਿੱਛੇ ਪਹੁੰਚਾਉਣ ਤੱਕ ਲੜਾਈ ਡੱਟ ਕੇ ਲੜੇਗੀ। ਇਥੇ ਸੱਚ ਦੀ ਕੰਧ ਨੇੜੇ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ 1984 ਕਤਲੇਆਮ ਦੇ ਕੇਸਾਂ ਦੀ ਲੜਾਈ ਵਿਚ ਸਿੱਖ ਕੌਮ ਨੂੰ 39 ਸਾਲਾਂ ਬਾਅਦ ਵੀ ਇਨਸਾਫ ਦੀ ਉਡੀਕ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੇਸਾਂ ਵਿਚ ਇਨਸਾਫ ਮਿਲਿਆ ਹੈ ਉਹ ਵੀ ਤਾਂ ਮਿਲਿਆ ਹੈ ਕਿਉਂਕਿ ਕੇਸਾਂ ਦੇ ਪੀੜਤਾਂ ਨੇ ਡੱਟ ਕੇ ਅਦਾਲਤਾਂ ਵਿਚ ਗਵਾਹੀਆਂ ਭੁਗਤਾਈਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਹੋਰ ਵੀ ਸੁਚੱਜੇ ਢੰਗ ਨਾਲ ਪੈਰਵੀ ਲਈ ਸੀਨੀਅਰ ਵਕੀਲ ਐੱਚਐੱਸ ਫੂਲਕਾ ਦੀਆਂ ਸੇਵਾਵਾਂ ਵੀ ਲਈਆਂ ਹਨ।