ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਦਿਵਸ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹੈ

ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਦਿਵਸ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹੈ

ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਲੈ ਕੇ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ’ਆਪੇ ਗੁਰੂ ਚੇਲਾ’ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਗਿਆ।। ਇਹ ਨਗਰ ਕੀਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਇਸ ਨਗਰ ਕੀਰਤਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਗੁਰਬਖਸ਼ ਸਿੰਘ ਖ਼ਾਲਸਾ ਆਦਿ ਸ਼ਾਮਿਲ ਹੋਏ।