ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ ਸਮਾਗਮ

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ ਸਮਾਗਮ

ਹੱਕ ਹੱਕ ਆਗਾਹ ਗੁਰ ਗੋਬਿੰਦ ਸਿੰਘ ਸ਼ਾਹਿ ਸ਼ਹਨਸ਼ਾਹ ਗੁਰ ਗੋਬਿੰਦ ਸਿੰਘ

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ ਸਮਾਗਮ

ਗੁਰਦੁਆਰਾ ਸਾਹਿਬ ਸਿਲੀਕੋਨ ਵੈਲੀ ਕੈਲੀਫੋਰਨੀਆ ਵਿਖੇ ਸ਼ਰਧਾ ਅਤੇ ਸੇਵਾ ਨਾਲ ਮਨਾਇਆ ਗਿਆ

ਸਿਲੀਕੋਨ ਵੈਲੀ ਕੈਲੀਫੋਰਨੀਆ : ਗੁਰਦੁਆਰਾ ਸਾਹਿਬ ਸਿਲੀਕੋਨ ਵੈਲੀ ਕੈਲੀਫੋਰਨੀਆ ਵਿਖੇ ਸ਼੍ਰੀ ਗੁਰੂ ਗÇੋਬੰਦ ਸਿੰਘ ਜੀ ਦਾ ਪਾਵਨ ਦਿਹਾੜਾ ਸ਼ਰਧਾ ਅਤੇ ਸੇਵਾ ਨਾਲ ਮਨਾਇਆ ਗਿਆ, ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬ ਜੀ ਦੇ ਲਾਸਾਨੀ ਇਤਿਹਾਸ ਉਪਰ ਚਾਨਣਾ ਪਾਇਆ। ਗੁਰੂਘਰ ਦੀ ਸੰਗਤ ਵਲੋਂ ਤਿੰਨ ਦਿਨ ਲਗਾਤਾਰ ਸੇਵਾ ਕੀਤੀ ਗਈ । ਪਰਿਵਾਰਾਂ ਦੇ ਪਰਿਵਾਰ ਗੁਰੂ ਕੇ ਲੰਗਰਾਂ ਦੀ ਸ਼ਰਧਾ ਨਾਲ ਸੇਵਾ ਕਰ ਰਹੇ ਸਨ।
ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਈ ਜਗਜੀਤ ਸਿੰਘ ਜੀ, ਭਾਈ ਅਮੀਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਨਵਨੀਤ ਸਿੰਘ ਜੀ ਨੇ ਗੁਰਬਾਣੀ ਵਿਚਾਰ ਰੱਖੇ। ਇਸ ਤੋਂ ਇਲਾਵਾ ਭਾਈ ਗੁਰਮੇਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਗੁਰੂਘਰ ਦੇ ਕੀਰਤਨੀਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਗੁਰੂ ਸਾਹਿਬ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।
ਪ੍ਰਬੰਧਕ ਕਮੇਟੀ ਵਲੋਂ ਆਈਆਂ ਹੋਈਆਂ ਗੁਰੂ ਕੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।