ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਐਸ.ਏ.ਐਸ. ਨਗਰ (ਮੁਹਾਲੀ)- ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਇਸ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜੀਵਨ ਬ੍ਰਿਤਾਂਤ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਜਵੱਦੀ ਟਕਸਾਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ। ਭਾਈ ਅਮਰਜੀਤ ਖ਼ਾਲਸਾ ਨੇ ਕੀਰਤਨ ਰਾਹੀਂ ਕੀਤਾ।

ਇਸ ਮੌਕੇ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਹਰਜੱਸ ਕੀਰਤਨੀ ਜਥਾ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਭਾਈ ਅੰਮ੍ਰਿਤ ਸਿੰਘ, ਭਾਈ ਬਲਜਿੰਦਰ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਪ੍ਰਬੰਧਕ ਨੇ ਕਿਹਾ ਕਿ ਮੁਹਾਲੀ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਪੜ੍ਹਿਆ, ਲਿਖਿਆ ਅਤੇ ਉਚਾਰਿਆ ਜਾਵੇ।