ਯੂਪੀ: ਅਮਿਤ ਸ਼ਾਹ ਖ਼ਿਲਾਫ਼ ਟਿੱਪਣੀ ਕਰਨ ’ਤੇ ਦਾਇਰ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਨੂੰ ਜ਼ਮਾਨਤ ਮਿਲੀ

ਯੂਪੀ: ਅਮਿਤ ਸ਼ਾਹ ਖ਼ਿਲਾਫ਼ ਟਿੱਪਣੀ ਕਰਨ ’ਤੇ ਦਾਇਰ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਨੂੰ ਜ਼ਮਾਨਤ ਮਿਲੀ

ਸੁਲਤਾਨਪੁਰ (ਯੂਪੀ) – ਸੁਲਤਾਨਪੁਰ ਜ਼ਿਲ੍ਹੇ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਟਿੱਪਣੀ ਕਰਨ ਲਈ ਦਾਇਰ ਮਾਣਹਾਨੀ ਦੇ ਕੇਸ ਵਿੱਚ ਜ਼ਮਾਨਤ ਦੇ ਦਿੱਤੀ। ਸ੍ਰੀ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਰਾਹੁਲ ਸੰਸਦ ਮੈਂਬਰ-ਵਿਧਾਇਕ ਅਦਾਲਤ ਦੇ ਜੱਜ ਯੋਗੇਸ਼ ਯਾਦਵ ਦੇ ਸਾਹਮਣੇ ਪੇਸ਼ ਹੋਏ ਅਤੇ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਤਹਿਤ ਸੋਮਵਾਰ ਨੂੰ ਆਪਣੇ ਸਾਬਕਾ ਸੰਸਦੀ ਖੇਤਰ ਅਮੇਠੀ ਵਿੱਚ ਰਾਤ ਠਹਿਰਨ ਤੋਂ ਇੱਕ ਦਿਨ ਬਾਅਦ ਰਾਹੁਲ ਗਾਂਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਸੁਲਤਾਨਪੁਰ ਦੇ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਪੇਸ਼ ਹੋਏ।