ਮੋਦੀ ਜੰਮੂ ’ਚ: 32000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ

ਮੋਦੀ ਜੰਮੂ ’ਚ: 32000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ

ਜੰਮੂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਕ ਦਿਨਾਂ ਯਾਤਰਾ ਦੌਰਾਨ ਇਥੇ ਮੌਲਾਨਾ ਆਜ਼ਾਦ ਸਟੇਡੀਅਮ ਪਹੁੰਚੇ, ਜਿਥੇ ਉਨ੍ਹਾਂ ਨੇ 32000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ ਸਿਹਤ, ਸਿੱਖਿਆ, ਰੇਲ, ਸੜਕ, ਹਵਾਬਾਜ਼ੀ, ਪੈਟਰੋਲੀਅਮ, ਨਾਗਰਿਕ ਬੁਨਿਆਦੀ ਢਾਂਚੇ ਸਮੇਤ ਕਈ ਖ਼ੇਤਰਾਂ ਨਾਲ ਸਬੰਧਤ ਹਨ। ਇਸ ਦੌਰਾਨ ਸ੍ਰੀ ਮੋਦੀ ਨੇ 1748 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ। ਪ੍ਰਧਾਨ ਮੰਤਰੀ ਨੂੰ ਲੈ ਕੇ ਵਿਸ਼ੇਸ਼ ਜਹਾਜ਼ ਸਵੇਰੇ ਕਰੀਬ 11.40 ਵਜੇ ਜੰਮੂ ਹਵਾਈ ਅੱਡੇ ਦੇ ’ਤੇ ਉਤਰਿਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ।