ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਨਾਲ ਕਿਸਾਨ ਜੀਡੀਪੀ ’ਚ ਅਹਿਮ ਯੋਗਦਾਨ ਪਾਵੇਗਾ: ਰਾਹੁਲ

ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਨਾਲ ਕਿਸਾਨ ਜੀਡੀਪੀ ’ਚ ਅਹਿਮ ਯੋਗਦਾਨ ਪਾਵੇਗਾ: ਰਾਹੁਲ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਨਾਲ ਦੇਸ਼ ਦੇ ਕਿਸਾਨ ਬਜਟ ‘ਤੇ ਬੋਝ ਨਹੀਂ ਬਣੇਗਾ, ਸਗੋਂ ਕੁੱਲ ਘਰੇਲੂ ਉਤਪਾਦ (ਜੀਡੀਪੀ) ’ਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਝੂਠ ਬੋਲਿਆ ਜਾ ਰਿਹਾ ਹੈ ਕਿ ਬਜਟ ਦੇ ਮੱਦੇਨਜ਼ਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣਾ ਸੰਭਵ ਨਹੀਂ ਹੈ। ਹਾਲ ਹੀ ‘ਚ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਜੇ 2024 ‘ਚ ਇੰਡੀਆ ਗਠਜੋੜ ਕੇਂਦਰ ‘ਚ ਸੱਤਾ ‘ਚ ਆਉਂਦਾ ਹੈ ਤਾਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ।