‘ਮੇਰੀ ਦਸਤਾਰ ਮੇਰੀ ਸ਼ਾਨ’ ਸਮਾਗਮ ਦਾ ਉਪਰਾਲਾ ਸ਼ਲਾਘਾਯੋਗ : ਗਿਆਨੀ ਸੁਲਤਾਨ ਸਿੰਘ

‘ਮੇਰੀ ਦਸਤਾਰ ਮੇਰੀ ਸ਼ਾਨ’ ਸਮਾਗਮ ਦਾ ਉਪਰਾਲਾ ਸ਼ਲਾਘਾਯੋਗ : ਗਿਆਨੀ ਸੁਲਤਾਨ ਸਿੰਘ

ਸ੍ਰੀ ਅਨੰਦਪੁਰ ਸਾਹਿਬ : ਹੋਲੇ-ਮਹੱਲੇ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਵਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਦੇ ਬੈਨਰ ਹੇਠ ਦਸਤਾਰਾਂ ਦਾ ਲੰਗਰ ਲਗਾਇਆ ਗਿਆ ਹੈ। ਜਿਸ ਵਿਚ ਨੌਜਵਾਨਾਂ ਨੂੰ ਗੁਰੂ ਸਾਹਿਬ ਜੀ ਦੁਆਰਾ ਬਖ਼ਸ਼ੀ ਦਸਤਾਰ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਰਾਹੀਂ ਸੈਂਕੜੇ ਨੌਜਵਾਨ ਹਲਫ ਲੈ ਕੇ ਦਸਤਾਰਾਂ ਸਜਾ ਰਹੇ ਹਨ ਅਤੇ ਕਈ ਪਰਿਵਾਰ ਆਪਣੇ ਬੱਚਿਆਂ ਦੇ ਦਸਤਾਰਾਂ ਸਜਾ ਕੇ ਹਲਫ ਲੈ ਰਹੇ ਹਨ। ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਇਸ ਸਮਾਗਮ ਦੀ ਆੰਰਭਤਾ ਕਰਨ ਲਈ ਵਿਸ਼ੇਸ਼ ਤੌਰ ’ਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹੋ ਜਿਹੇ ਸਮਾਗਮ ਵੱਧ ਤੋਂ ਵੱਧ ਹੋਣੇ ਚਾਹੀਦੇ ਹਨ ਤਾਂ ਕਿ ਨੌਜਵਾਨਾਂ ਨੂੰ ਆਪਣੇ ਮੂਲ ਨਾਲ ਜੋੜਿਆ ਜਾਵੇ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿਚ ‘ਮੇਰੀ ਦਸਤਾਰ ਮੇਰੀ ਸ਼ਾਨ’ ਦੇ ਸਮਾਗਮ ਲੰਮੇ ਸਮੇਂ ਤੋਂ ਚੱਲ ਰਹੇ ਹਨ ਅਤੇ ਇਨ੍ਹਾਂ ਸਮਾਗਮਾਂ ਵਿਚ ਨੌਜਵਾਨ ਆਪਣੇ ਮੂਲ ਨਾਲ ਜੁੜ ਰਹੇ ਹਨ ਜੋ ਕਿ ਇਕ ਚੰਗੇ ਸੰਕੇਤ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਡਾ. ਦਿਲਜੀਤ ਸਿੰਘ ਭਿੰਡਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਉਕਤ ਸਾਰੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਉੱਥੇ ਨੌਜਵਾਨਾਂ ਨੂੰ ਆਪਣੇ ਮੂਲ ਨਾਲ ਜੋੜਨ ਲਈ ’ਮੇਰੀ ਦਸਤਾਰ ਮੇਰੀ ਸ਼ਾਨ’ ਸਮਾਗਮਾਂ ਰਾਹੀਂ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਲਈ ਬੇਨਤੀ ਕਰ ਰਹੇ ਹਨ, ਜੋ ਕਿ ਇਕ ਚੰਗਾ ਉਪਰਾਲਾ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਆਗੂ ਸਾਹਿਬਾਨ ਨੰਬਰਦਾਰ ਸੰਦੀਪ ਸਿੰਘ ਕਲੌਤਾ, ਰਵਿੰਦਰ ਸਿੰਘ ਖੇੜਾ, ਸੁਖਬੀਰ ਸਿੰਘ ਕਲਮਾਂ, ਦਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਮੰਡ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਯੂਥ ਵਿੰਗ ਰਾਣਾ ਉਦੇਸ਼ ਅਗੰਮਪੁਰ, ਸਤਬੀਰ ਸਿੰਘ ਸੱਤੀ, ਹਰਜੋਤ ਸਿੰਘ ਮਾਂਗਟ, ਕੁਲਬੀਰ ਸਿੰਘ ਅਸਮਾਨਪੁਰ, ਹਰਜਿੰਦਰ ਸਿੰਘ ਭਾਉਵਾਲ, ਹਰਪ੍ਰੀਤ ਸਿੰਘ ਰਿਚੀ, ਬੀਬੀ ਜਸਵੀਰ ਕੌਰ, ਦੀਦਾਰ ਸਿੰਘ, ਅੰਮਿ?ਤਪਾਲ ਸਿੰਘ ਗੁਰੋਂ, ਜੋਬਨ ਸਿੰਘ ਗਿੱਲ, ਅਕਾਸ਼ਦੀਪ ਸਿੰਘ ਬੱਠਲ, ਸਾਹਿਬ ਸਿੰਘ ਮੱਕੜ, ਤਰਨਪ੍ਰੀਤ ਸਿੰਘ ਟਿੰਮੀ ਪੂਨੀਆ, ਹਰਸਿਮਰਨ ਸਿੰਘ ਬਾਜਵਾ, ਕੁਲਵੰਤ ਸਿੰਘ ਤ੍ਰਿਪੜੀ ਆਦਿ ਹਾਜ਼ਰ ਸਨ।