ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ

ਲਖੀਮਪੁਰ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ

ਲਖਨਊ: ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮਿਸ਼ਰਾ ਦੇ ਵਕੀਲ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਦਲੀਲ ਦਿੱਤੀ ਸੀ ਕਿ ਹਿੰਸਾ ਮੌਕੇ ਉਸ ਦਾ ਮੁਵੱਕਿਲ ਉਥੇ ਮੌਜੂਦ ਨਹੀਂ ਸੀ ਤੇ 197 ਵਿਅਕਤੀਆਂ ਨੇ ਹਲਫ਼ਨਾਮਿਆਂ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ 10 ਫਰਵਰੀ ਨੂੰ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਨੂੰ ਮਗਰੋਂ ਸੁਪਰੀਮ ਕੋਰਟ ਨੇ ਰੱਦ ਕਰਦਿਆਂ ਹਾਈ ਕੋਰਟ ਨੂੰ ਹੁਕਮ ਦਿੱਤੇ ਸਨ ਕਿ ਪੀੜਤ ਧਿਰ ਨੂੰ ਸੁਣਵਾਈ ਦਾ ਢੁੱਕਵਾਂ ਮੌਕਾ ਦੇਣ ਮਗਰੋਂ ਹੀ ਜ਼ਮਾਨਤ ਅਰਜ਼ੀ ’ਤੇੇ ਫੈਸਲਾ ਕੀਤਾ ਜਾਵੇ