ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਅੱਜ ਕਰਨਗੇ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਅੱਜ ਕਰਨਗੇ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ – ਲੋਕ ਸਭਾ ਸਪੀਕਰ ਓਮ ਬਿਰਲਾ ਸੰਸਦ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ ਕਰਨਗੇ। ਇਹ ਬੈਠਕ ਸ਼ਾਮ ਨੂੰ ਸੰਸਦ ‘ਚ ਹੋਵੇਗੀ, ਜਿਸ ‘ਚ ਕਈ ਸਿਆਸੀ ਪਾਰਟੀਆਂ ਦੇ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ‘ਚ ਇਸ ਗੱਲ ‘ਤੇ ਚਰਚਾ ਕੀਤੀ ਜਾਵੇਗੀ ਕਿ ਸੈਸ਼ਨ ਦੌਰਾਨ ਕਿਹੜੇ-ਕਿਹੜੇ ਮਸਲੇ ਚੁੱਕੇ ਜਾਣਗੇ ਅਤੇ ਵੱਖ-ਵੱਖ ਬਿੱਲਾਂ ‘ਤੇ ਚਰਚਾ ਲਈ ਕਿੰਨਾ ਸਮਾਂ ਦਿੱਤਾ ਜਾਵੇਗਾ। ਸੰਸਦ ਦੇ ਇਜਲਾਸ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ।