ਸੰਸਦ ਵਿੱਚ ਖੁੱਲ੍ਹੇ ਮਨ ਨਾਲ ਚਰਚਾ ਅਤੇ ਬਹਿਸ ਦੀ ਲੋੜ: ਮੋਦੀ

ਸੰਸਦ ਵਿੱਚ ਖੁੱਲ੍ਹੇ ਮਨ ਨਾਲ ਚਰਚਾ ਅਤੇ ਬਹਿਸ ਦੀ ਲੋੜ: ਮੋਦੀ

ਪ੍ਰਧਾਨ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੌਨਸੂਨ ਸੈਸ਼ਨ ਨੂੰ ਲਾਹੇਵੰਦ ਬਣਾਉਣ ਦੀ ਅਪੀਲ ਕੀਤੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੇ ਮੈਂਬਰਾਂ ਨੂੰ ਸੰਸਦ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਖੁੱਲ੍ਹੇ ਦਿਮਾਗ ਨਾਲ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਅਤੇ ਬਹਿਸ ਕਰਨ ਅਤੇ ਲੋੜ ਪੈਣ ’ਤੇ ਉਨ੍ਹਾਂ ਦੀ ਆਲੋਚਨਾ ਕਰਨ ਲਈ ਕਿਹਾ ਤਾਂ ਜੋ ਨੀਤੀ ਅਤੇ ਫੈਸਲਿਆਂ ਵਿੱਚ ਸਕਾਰਾਤਮਕ ਯੋਗਦਾਨ ਪਾਇਆ ਜਾ ਸਕੇ। ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘‘ਸੰਸਦ ਵਿੱਚ ਕੰਮਕਾਜ ਸਾਰਿਆਂ ਦੀਆਂ ਕੋਸ਼ਿਸ਼ਾਂ ਨਾਲ ਹੁੰਦਾ ਹੈ ਅਤੇ ਸਰਵਉੱਚ ਫੈਸਲੇ ਲਏ ਜਾਂਦੇ ਹਨ, ਸਾਨੂੰ ਇਸ ਸੈਸ਼ਨ ਦੀ ਪੂਰੀ ਵਰਤੋਂ ਕਰਨੀ ਚਾਹੀਦੀ ਹੈ।’’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਸੰਸਦ ਨੂੰ ਲੋਕਤੰਤਰ ਦਾ ਮੰਦਰ, ਤੀਰਥ ਸਥਾਨ ਮੰਨਦੇ ਹਨ ਅਤੇ ਸਾਰੇ ਮੈਂਬਰਾਂ ਨੂੰ ਸੈਸ਼ਨ ਦੀ ਉਤਪਾਦਕਤਾ ਵਧਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਸਮਾਂ ਬਹੁਤ ਮਹੱਤਵਪੂਰਨ ਹੈ। ਇਹ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦਾ ਦੌਰ ਹੈ। 15 ਅਗਸਤ ਅਤੇ ਆਉਣ ਵਾਲੇ 25 ਸਾਲਾਂ ਦਾ ਇੱਕ ਵਿਸ਼ੇਸ਼ ਮਹੱਤਵ ਹੈ ਜਦੋਂ ਦੇਸ ਆਜ਼ਾਦੀ ਦੇ 100 ਸਾਲਾਂ ਦਾ ਜਸ਼ਨ ਮਨਾਏਗਾ। ਇਹ ਸਮਾਂ ਹੋਵੇਗਾ ਕਿ ਅਸੀਂ ਆਪਣੀ ਯਾਤਰਾ ਅਤੇ ਅਸੀਂ ਕਿਹੜੀਆਂ ਨਵੀਆਂ ਉਚਾਈਆਂ ਨੂੰ ਛੂੰਹਦੇ ਹਾਂ। ਇਹ ਫੈਸਲਾ ਕਰਨ ਦਾ ਸੰਕਲਪ ਕਰਨ ਦਾ ਸਮਾਂ ਹੋਵੇਗਾ।” ਸ੍ਰੀ ਮੋਦੀ ਨੇ ਕਿਹਾ, ‘‘ਸੰਸਦ ਵਿੱਚ ਖੁੱਲ੍ਹੇ ਦਿਮਾਗ ਨਾਲ ਗੱਲਬਾਤ ਹੋਣੀ ਚਾਹੀਦੀ ਹੈ, ਲੋੜ ਪੈਣ ’ਤੇ ਬਹਿਸ ਹੋਣੀ ਚਾਹੀਦੀ ਹੈ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਡੂੰਘਾਈ ਨਾਲ ਵਿਚਾਰ-ਚਰਚਾ ਕਰਨ ਦੀ ਅਪੀਲ ਕਰਦਾ ਹਾਂ।’’ ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਸੈਸ਼ਨ 12 ਅਗਸਤ ਤੱਕ ਚੱਲੇਗਾ। ਸੰਸਦ ਦਾ ਮਾਨਸੂਨ ਸੈਸ਼ਨ ਵਿੱਚ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ, ‘‘ਸੰਸਦ ਵਿੱਚ ਕੰਮਕਾਜ ਸਾਰਿਆਂ ਦੀਆਂ ਕੋਸ਼ਿਸ਼ਾਂ ਨਾਲ ਹੁੰਦਾ ਹੈ ਅਤੇ ਸਰਵਉੱਚ ਫੈਸਲੇ ਲਏ ਜਾਂਦੇ ਹਨ, ਸਾਨੂੰ ਇਸ ਸੈਸ਼ਨ ਦਾ ਪੂਰ ਵਰਤੋਂ ਕਰਨੀ ਚਾਹੀਦੀ ਹੈ।’’