ਸਯੁੰਕਤ ਕਿਸਾਨ ਮੋਰਚਾ ਨੇ ਐੱਮਐੱਸਪੀ ਬਾਰੇ ਸਰਕਾਰ ਵੱਲੋਂ ਬਣਾਈ ਕਮੇਟੀ ਰੱਦ ਕੀਤੀ

ਸਯੁੰਕਤ ਕਿਸਾਨ ਮੋਰਚਾ ਨੇ ਐੱਮਐੱਸਪੀ ਬਾਰੇ ਸਰਕਾਰ ਵੱਲੋਂ ਬਣਾਈ ਕਮੇਟੀ ਰੱਦ ਕੀਤੀ

ਨਵੀਂ ਦਿੱਲੀ – ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਆਪਣੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਰਕਾਰ ਦੀ ਕਮੇਟੀ ਨੂੰ ਰੱਦ ਕਰ ਦਿੱਤਾ। ਕਿਸਾਨ ਆਗੂ ਅਭਿਮਨਿਯੂ ਕੋਹਾੜ ਨੇ ਕਿਹਾ ਕਿ ਸਰਕਾਰ ਨੇ ਆਪਣੀ ਕਮੇਟੀ ਵਿੱਚ ਉਨ੍ਹਾਂ ਅਖੌਤੀ ਕਿਸਾਨ ਆਗੂਆਂ ਨੂੰ ਸ਼ਾਮਲ ਕੀਤਾ, ਜਿਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ।