ਦੇਸ਼ ’ਚ ਕਰੋਨਾ ਦੇ 15528 ਨਵੇਂ ਮਾਮਲੇ: ਪੰਜਾਬ ’ਚ 2 ਮੌਤਾਂ

ਦੇਸ਼ ’ਚ ਕਰੋਨਾ ਦੇ 15528 ਨਵੇਂ ਮਾਮਲੇ: ਪੰਜਾਬ ’ਚ 2 ਮੌਤਾਂ

ਨਵੀਂ ਦਿੱਲੀ – ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 15,528 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਕੇ 4,37,83,062 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਵਾਇਰਸ ਕਾਰਨ 25 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,25,785 ਹੋ ਗਈ ਹੈ। ਪਿਛਲੇ 24 ਘੰਟਿਆਂ ‘ਚ ਵਾਇਰਸ ਕਾਰਨ ਮਰਨ ਵਾਲਿਆਂ ਵਿੱਚ ਕੇਰਲ ਦੇ ਪੰਜ, ਅਸਾਮ ਦੇ ਤਿੰਨ, ਬਿਹਾਰ, ਦਿੱਲੀ ਅਤੇ ਪੰਜਾਬ ਦੇ ਦੋ-ਦੋ, ਛੱਤੀਸਗੜ੍ਹ, ਗੋਆ, ਜੰਮੂ-ਕਸ਼ਮੀਰ, ਉੜੀਸਾ ਅਤੇ ਰਾਜਸਥਾਨ ਦੇ ਇੱਕ-ਇੱਕ ਮਰੀਜ਼ ਸ਼ਾਮਲ ਹਨ।