ਕਲਾਨੌਰ ’ਚ ਨੌਜਵਾਨ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼

ਕਲਾਨੌਰ ’ਚ ਨੌਜਵਾਨ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼

ਕਲਾਨੌਰ -ਸਰਹੱਦੀ ਕਸਬੇ ਕਲਾਨੌਰ ਵਿਖੇ ਵੀਰਵਾਰ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਜੀ ਵਿਖੇ ਇਕ ਸਿੱਖ ਨੌਜਵਾਨ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਸਿੱਖ ਜਥੇਬੰਦੀ ਖਾਲਸਾ ਪੰਚਾਇਤ ਦੇ ਪ੍ਰਧਾਨ ਨਿਹੰਗ ਰਜਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਵੀਰਵਾਰ ਸ਼ਾਮ ਸਮੇਂ ਜਦੋਂ ਮਹਿਲਾਵਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਟਕਾ ਸਾਹਿਬ ਨਾਲ ਪਾਠ ਕਰ ਰਹੀਆਂ ਸਨ ਤਾਂ ਅਚਾਨਕ ਇਕ ਸਿੱਖ ਨੌਜਵਾਨ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਨੀਯਤ ਨਾਲ ਇਕ ਔਰਤ ਦੇ ਹੱਥ ’ਚੋਂ ਗੁਟਕਾ ਸਾਹਿਬ ਖੋਹਣ ਦੀ ਕੋਸ਼ਿਸ ਕੀਤੀ ਗਈ, ਜਿਸ ਨੂੰ ਹੈੱਡ ਗ੍ਰੰਥੀ ਬਾਬਾ ਬਲਕਾਰ ਸਿੰਘ ਨੇ ਪਿੱਛੋਂ ਜੱਫਾ ਮਾਰ ਕੇ ਕਾਬੂ ਕਰ ਲਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਜਥੇਬੰਦੀ ਖਾਲਸਾ ਪੰਚਾਇਤ ਦੇ ਪ੍ਰਧਾਨ ਨਿਹੰਗ ਰਜਿੰਦਰ ਸਿੰਘ ਭੰਗੂ, ਭਾਈ ਦਲਵਿੰਦਰ ਸਿੰਘ, ਰਜਿੰਦਰ ਸਿੰਘ ਸੈਕਟਰੀ ਅਤੇ ਭਾਈ ਬਿਕਰਮਜੀਤ ਸਿੰਘ ਭੱਟੀ ਸਮੇਤ ਹੋਰ ਆਗੂ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਉਕਤ ਨੌਜਵਾਨ ਤੋਂ ਪੁੱਛਗਿੱਛ ਕਰ ਕੇ ਪੁਲਸ ਹਵਾਲੇ ਕਰ ਦਿੱਤਾ।