ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸ਼ਰਧਾ ਨਾਲ ਮਨਾਈ

ਪਾਇਲ – ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਅਗਵਾਈ ਹੇਠ ਤਿਆਰ ਕੀਤੇ ਈਸ਼ਰ ਮਾਈਕਰੋ ਮੀਡੀਆ ਗੁਰ ਇਤਿਹਾਸ ਨੂੰ ਸੌਖਾ ਸਮਝਣ ਵਿਚ ਮਦਦਗਾਰ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਗੁਰੂ ਸ਼ਬਦ ਨਾਲ ਜੋੜਨ ਵਿੱਚ ਰਾੜਾ ਸਾਹਿਬ ਸੰਪਰਦਾਇ ਦਾ ਵੱਡਾ ਯੋਗਦਾਨ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੰਤ ਰਣਜੀਤ ਸਿੰਘ ਢੀਂਗੀ, ਸੰਤ ਦਰਸ਼ਨ ਸਿੰਘ ਬਾਠਾਂ, ਸੰਤ ਸੁਰਿੰਦਰ ਸਿੰਘ ਧੰਨਾ ਭਗਤ, ਸੰਤ ਰਜਨੀਸ਼ ਸਿੰਘ ਨੱਥੂ ਮਾਜਰਾ, ਸੰਤ ਜਗਤਾਰ ਸਿੰਘ ਸੈਦੋਕੇ, ਸੰਤ ਅਮਰਜੀਤ ਸਿੰਘ ਬਨਭੋਰਾ, ਸੰਤ ਧਰਮਪਾਲ ਸਿੰਘ ਧਮੋਟ, ਬਾਬਾ ਸਤਿਨਾਮ ਸਿੰਘ ਭੀਖੀ, ਭਾਈ ਕਰਮਜੀਤ ਸਿੰਘ ਲੁਧਿਆਣਾ ਹਜ਼ੂਰੀ ਰਾਗੀ, ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ, ਦਿੱਲੀ ਦੇ ਗੁਰਦੁਆਰਾ ਸੀਸ ਗੰਜ ਦੇ ਹੈੱਡ ਗ੍ਰੰਥੀ ਗਿਆਨੀ ਅੰਗਰੇਜ਼ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ, ਮੈਂਬਰ ਸਤਵਿੰਦਰ ਸਿੰਘ ਟੌਹੜਾ ਵੱਲੋਂ ਮਹਾਂਪੁਰਸ਼ਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਹਰਜੀਵਨਪਾਲ ਸਿੰਘ ਗਿੱਲ, ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਲਕੀਤ ਸਿੰਘ ਪਨੇਸਰ, ਬਾਬਾ ਅਮਰ ਸਿੰਘ ਭੋਰਾ ਸਾਹਿਬ ਮੌਜੂਦ ਸਨ। ਭਾਈ ਅਜਵਿੰਦਰ ਸਿੰਘ ਤੇ ਟਰੱਸਟੀਆਂ ਵੱਲੋਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਭਾਈ ਰਣਧੀਰ ਸਿੰਘ ਢੀਂਡਸਾ ਨੇ ਕੀਤਾ।