ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ

ਚਮਕੌਰ ਸਾਹਿਬ- ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਾ ਫੜੇ ਜਾਣ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਮਾਨ ਵੱਲੋਂ ਇੱਥੋਂ ਦੇ ਬਾਜ਼ਾਰਾਂ ਵਿੱਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਦੀ ਅਗਵਾਈ ਹੇਠ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਸੰਤੋਖਗੜ੍ਹ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਲੰਮੇ ਸਮੇਂ ਤੋਂ ਬੰਦੀ ਬਣਾ ਕੇ ਰੱਖਿਆ ਹੋਇਆ ਹੈ ਜਿਨ੍ਹਾਂ ਨੂੰ ਸਰਕਾਰ ਵੱਲੋਂ ਨਜ਼ਰ ਅੰਦਾਜ਼ ਕਰ ਕੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।